17.4 C
Chandigarh

TODAY NOW NEWS

Friday, March 20, 2026
HomeBREAKING NEWSਨਵਜੋਤ ਸਿੰਘ ਸਿੱਧੂ ਦੀ ਵੱਡੀ ਭੈਣ ਨੇ ਲਗਾਏ ਸਿੱਧੂ 'ਤੇ ਗੰਭੀਰ ਇਲਜ਼ਾਮ

ਨਵਜੋਤ ਸਿੰਘ ਸਿੱਧੂ ਦੀ ਵੱਡੀ ਭੈਣ ਨੇ ਲਗਾਏ ਸਿੱਧੂ ‘ਤੇ ਗੰਭੀਰ ਇਲਜ਼ਾਮ

ਚੰਡੀਗੜ੍ਹ, 28 ਜਨਵਰੀ – ਨਵਜੋਤ ਸਿੰਘ ਸਿੱਧੂ ਦੀ ਵੱਡੀ ਭੈਣ ਸੁਮਨ ਤੂਰ ਵਲੋਂ ਪ੍ਰੈੱਸ ਵਾਰਤਾ ਕਰ ਕੇ ਨਵਜੋਤ ਸਿੰਘ ਸਿੱਧੂ ‘ਤੇ ਵੱਡੇ ਇਲਜ਼ਾਮ ਲਗਾਏ ਗਏ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਸਿੱਧੂ ਨੇ 1986 ਮੇਰੀ ਮਾਤਾ ਜੀ ਨੂੰ ਘਰੋਂ ਕੱਢ ਦਿੱਤਾ ਸੀ | ਉਨ੍ਹਾਂ ਆਖਿਆ ਕਿ ਮਾਂ ਦੀ ਮੌਤ ਲਾਵਾਰਸ ਹਾਲਤ ਵਿਚ ਹੋਈ | ਉਨ੍ਹਾਂ ਦਾ ਕਹਿਣਾ ਸੀ ਕਿ ਪਰਿਵਾਰ ਦੇ ਦੁੱਖ – ਸੁੱਖ ਵਿਚ ਸਿੱਧੂ ਕਦੇ ਵੀ ਸ਼ਾਮਿਲ ਨਹੀਂ ਹੋਏ | ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਮੈਂ ਸਿੱਧੂ ਨੂੰ ਮਿਲਣ ਵੀ ਗਈ ਸੀ ਪਰ ਉਹ ਮੈਨੂੰ ਨਹੀਂ ਮਿਲੇ | ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਇਸ ਮੌਕੇ ਕਹਿਣਾ ਸੀ ਕਿ ਸਿੱਧੂ ਨੇ ਪੈਸੇ ਲਈ ਪਰਿਵਾਰ ਨੂੰ ਬਰਬਾਦ ਕਰ ਦਿੱਤਾ | ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੀਆਂ ਭੈਣਾਂ ਤੇ ਮਾਵਾਂ ਨੂੰ ਅਪੀਲ ਕਰਦੀ ਹਾਂ ਕਿ ਮੈਨੂੰ ਅਤੇ ਮੇਰੀ ਮਾਂ ਨੂੰ ਇਨਸਾਫ਼ ਦਿਵਾਇਆ ਜਾਵੇ | ਉਨ੍ਹਾਂ ਕਿਹਾ ਕਿ ਜਿਸ ਪੈਸੇ ਨਾਲ ਸਿੱਧੂ ਐਸ਼ ਕਰ ਰਿਹਾ ਹੈ ਉਹ ਮੇਰੀ ਮਾਂ ਦੇ ਖ਼ੂਨ ਨਾਲ ਰੰਗਿਆ ਹੋਇਆ ਹੈ |

Today Now News

RELATED ARTICLES
- Advertisment -

POPULAR POSTS