17.4 C
Chandigarh

TODAY NOW NEWS

Friday, March 20, 2026
HomeBREAKING NEWSਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਭਦੌੜ ਨਾਮਜ਼ਦਗੀ ਪੱਤਰ ਦਾਖਲ, ਦਿੱਤਾ ਵੱਡਾ ਬਿਆਨ

ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਭਦੌੜ ਨਾਮਜ਼ਦਗੀ ਪੱਤਰ ਦਾਖਲ, ਦਿੱਤਾ ਵੱਡਾ ਬਿਆਨ

ਚੰਡੀਗੜ੍ਹ:

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਸੋਮਵਾਰ ਆਪਣੀ ਦੂਜੀ ਵਿਧਾਨ ਸਭਾ ਸੀਟ ਭਦੌੜ ਹਲਕਾ (Bhadaur Assembly) ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।

ਦੱਸ ਦੇਈਏ ਕਿ ਕਾਂਗਰਸ ਚੋਣ ਕਮੇਟੀ (Congress Election Committee) ਵੱਲੋਂ ਚੰਨੀ ਨੂੰ ਪਹਿਲਾਂ ਚਮਕੌਰ ਸਾਹਿਬ ਸੀਟ ਤੋਂ ਵੀ ਟਿਕਟ ਦਿੱਤੀ ਹੋਈ ਹੈ।

ਸੋਮਵਾਰ ਨਾਮਜ਼ਦਗੀ ਦਾਖ਼ਲ ਕਰਨ ਦੌਰਾਨ ਮੁੱਖ ਮੰਤਰੀ ਚੰਨੀ ਨਾਲ ਮੌਜੂਦਾ ਵਿਧਾਇਕ ਪਿਰਮਲ ਸਿੰਘ ਧੌਲਾ ਵੀ ਹਾਜ਼ਰ ਸਨ।

ਨਾਮਜ਼ਦਗੀ ਦਾਖ਼ਲ ਕਰਨ ਉਪਰੰਤ ਮੁੱਖ ਮੰਤਰੀ ਚੰਨੀ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਭਦੌੜ ਵਿਖੇ ਸੁਦਾਮਾ ਬਣ ਕੇ ਆਏ ਹਨ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਇਥੋਂ ਦੇ ਲੋਕ ਉਨ੍ਹਾਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੀ ਤਰ੍ਹਾਂ ਹੀ ਪਿਆਰ ਦੇਣਗੇ ਅਤੇ ਸਵੀਕਾਰ ਕਰਨਗੇ।

ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਚਮਕੌਰ ਸਾਹਿਬ ਤੋਂ ਉਨ੍ਹਾਂ ਦੇ ਹਾਰਨ ਸਬੰਧੀ ਬਿਆਨ ‘ਤੇ ਕਿਹਾ ਕਿ ਕੇਜਰੀਵਾਲ ਨੂੰ ਕੋਈ ਭੁਲੇਖਾ ਹੈ ਤਾਂ ਉਹ ਇਥੇ ਆ ਕੇ ਉਨ੍ਹਾਂ ਵਿਰੁੱਧ ਚੋਣ ਲੜ ਕੇ ਵੇਖ ਲੈਣ।

Today Now News

RELATED ARTICLES
- Advertisment -

POPULAR POSTS