17.4 C
Chandigarh

TODAY NOW NEWS

Friday, March 20, 2026
HomeBREAKING NEWSਵੱਡੀ ਖ਼ਬਰ: ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ‘ਤੇ ਸੁਪਰੀਮ ਕੋਰਟ ਨੇ 23 ਫਰਵਰੀ...

ਵੱਡੀ ਖ਼ਬਰ: ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ‘ਤੇ ਸੁਪਰੀਮ ਕੋਰਟ ਨੇ 23 ਫਰਵਰੀ ਤੱਕ ਲਗਾਈ ਰੋਕ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ

ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਕਾਲੀ ਲੀਡਰ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਦੇ ਵਲੋਂ ਅੱਜ ਵੱਡੀ ਰਾਹਤ ਦਿੱਤੀ ਗਈ।

ਸੁਪਰੀਮ ਕੋਰਟ ਨੇ ਵੱਡਾ ਫ਼ੈਸਲਾ ਸੁਣਾਉਂਦੇ ਹੋਏ ਬਿਕਰਮ ਮਜੀਠੀਆ ਨੂੰ 23 ਫਰਵਰੀ ਤੱਕ ਅਗਾਊ ਜ਼ਮਾਨਤ ਦੇ ਦਿੱਤੀ ਹੈ, ਗ੍ਰਿਫਤਾਰੀ ਤੇ ਰੋਕ ਲਗਾ ਦਿੱਤੀ ਹੈ।

ਇਸ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਤੋਂ ਝਟਕਾ ਮਿਲਣ ਮਗਰੋਂ ਮਜੀਠੀਆ ਦੇ ਵਕੀਲ ਵਲੋਂ ਸੁਪਰੀਮ ਕੋਰਟ ਵੱਲ ਰੁਖ ਕੀਤਾ ਸੀ।

ਜਿਥੇ ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਮਜੀਠੀਆ ਦੀ ਗ੍ਰਿਫਤਾਰੀ ਤੇ 31 ਜਨਵਰੀ ਤੱਕ ਰੋਕ ਲਗਾਈ ਸੀ ਅਤੇ ਫੈਸਲਾ ਸੋਮਵਾਰ ਤੱਕ ਰਾਖਵਾਂ ਰੱਖ ਲਿਆ ਸੀ।

ਉਥੇ ਹੀ ਅੱਜ ਸੁਪਰੀਮ ਕੋਰਟ ਦੇ ਵਲੋਂ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਨੂੰ ਲੈ ਕੇ ਵੱਡਾ ਫੈਸਲਾ ਕਰਦੇ ਹੋਏ 23 ਫਰਵਰੀ ਤੱਕ ਗ੍ਰਿਫਤਾਰੀ ਤੇ ਰੋਕ ਲਗਾ ਦਿੱਤੀ ਹੈ।

Today Now News

RELATED ARTICLES
- Advertisment -

POPULAR POSTS