
ਸਮਾਣਾ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਪਾਰਟੀ ਦੇ ਉਮੀਦਵਾਰ ਰਾਜਪਾਲ ਸਿੰਘ ਭਿੰਡਰ (56) ਦਾ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਸਿਰਫ ਇਕ ਦਿਨ ਪਹਿਲਾਂ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
ਜਗਬਾਣੀ ਦੀ ਖ਼ਬਰ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਰਾਜਪਾਲ ਸਿੰਘ ਭਿੰਡਰ ਨੂੰ ਵਿਧਾਨ ਸਭਾ ਹਲਕਾ ਸਮਾਣਾ ਤੋਂ ਪਾਰਟੀ ਦੇ ਉਮੀਦਵਾਰ ਬਣਾਇਆ ਗਿਆ ਸੀ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਉਨ੍ਹਾਂ ਸ਼ਨੀਵਾਰ ਨੂੰ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਗਵਾਈ ਸੀ ਪਰ ਸ਼ਨੀਵਾਰ ਦੀ ਰਾਤ ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ।




