16.8 C
Chandigarh

TODAY NOW NEWS

Friday, March 20, 2026
HomeBREAKING NEWSਵੱਡੀ ਖ਼ਬਰ: ਵਿਧਾਇਕ ਅਤੇ BJP ਉਮੀਦਵਾਰ ਫਤਿਹਜੰਗ ਬਾਜਵਾ ਖਿਲਾਫ਼ FIR ਦਰਜ

ਵੱਡੀ ਖ਼ਬਰ: ਵਿਧਾਇਕ ਅਤੇ BJP ਉਮੀਦਵਾਰ ਫਤਿਹਜੰਗ ਬਾਜਵਾ ਖਿਲਾਫ਼ FIR ਦਰਜ

ਚੰਡੀਗੜ੍ਹ

ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਬਟਾਲਾ ਪੁਲਿਸ ਦੇ ਵੱਲੋਂ ਭਾਜਪਾਈ ਉਮੀਦਵਾਰ ਅਤੇ ਵਿਧਾਇਕ ਫਤਿਹਜੰਗ ਬਾਜਵਾ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਦਰਜ ਕੀਤਾ ਗਿਆ ਹੈ। ਇੱਥੇ ਦੱਸ ਦਈਏ ਕਿ, ਬਾਜਵਾ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ।

ਪਰ ਇਸੇ ਦੌਰਾਨ ਬਾਜਵਾ ਵਲੋਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਵੀ ਉਡਾ ਕੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਇਕੱਠ ਕੀਤਾ ਗਿਆ ਸੀ ਜਿਸ ਦੇ ਚੱਲਦੇ ਹੋਏ ਸਿ਼ਕਾਇਤ ਮਿਲਣ ਤੋਂ ਬਾਅਦ ਭਾਜਪਾ ਦੇ ਉਮੀਦਵਾਰ ਫਤਿਹਜੰਗ ਸਿੰਘ ਬਾਜਵਾ ਦੇ ਖਿਲਾਫ਼ ਬਟਾਲਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।

Today Now News

RELATED ARTICLES
- Advertisment -

POPULAR POSTS