17.4 C
Chandigarh

TODAY NOW NEWS

Friday, March 20, 2026
HomeBREAKING NEWSਕਾਂਗਰਸ ਪਾਰਟੀ ਆਪਣੇ ਮੁੱਖ ਮੰਤਰੀ ਦੀ ਚੋਣ ਵਿਚ ਪਾਰਟੀ ਦੇ ਅੰਦਰੂਨੀ ਲੋਕਤੰਤਰ...

ਕਾਂਗਰਸ ਪਾਰਟੀ ਆਪਣੇ ਮੁੱਖ ਮੰਤਰੀ ਦੀ ਚੋਣ ਵਿਚ ਪਾਰਟੀ ਦੇ ਅੰਦਰੂਨੀ ਲੋਕਤੰਤਰ ਦੇ ਨਾਂ ’ਤੇ ਕੀਤੇ ਧੋਖੇ ਦਾ ਲੋਕਾਂ ਨੁੰ ਜਵਾਬ ਦੇਵੇ : ਅਕਾਲੀ ਦਲ

ਚੰਡੀਗੜ੍ਹ, 2 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤੇ ਬਿਆਨ ਕਿ ਭਾਵੇਂ ਪਾਰਟੀ ਦੇ ਵਿਧਾਇਕਾਂ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਉਹਨਾਂ ਦੇ ਦਾਅਵੇ ਨੁੰ ਵੱਡੀ ਗਿਣਤੀ ਵਿਚ ਹਮਾਇਤ ਦਿੱਤੀ ਸੀ ਪਰ ਇਸਦੇ ਬਾਵਜੂਦ ਉਹਨਾਂ ਨੁੰ ਮੁੱਖ ਮੰਤਰੀ ਨਹੀਂ ਬਣਾਇਆ ਗਿਆ, ਨੇ ਕਾਂਗਰਸ ਹਾਈ ਕਮਾਂਡ ਵੱਲੋਂ ਅੰਦਰੂਨੀ ਲੋਕਤੰਤਰ ਦੇ ਨਾਂ ’ਤੇ ਕੀਤੇ ਜਾ ਰਹੇ ਧੋਖੇ ਨੁੰ ਬੇਨਕਾਬ ਕਰ ਦਿੱਤਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਫੌਰੀ ਅਸਤੀਫਾ ਦੇਣ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਨੇ ਨਾ ਸਿਰਫ ਆਪਣੇ ਵਿਧਾਇਕਾਂ ਨਾਲ ਧੋਖਾ ਕੀਤਾ ਹੈ ਬਲਕਿ ਸ੍ਰੀ ਚਰਨਜੀਤ ਸਿੰਘ ਚੰਨੀ ਨੁੰ ਮੁੱਖ ਮੰਤਰੀ ਬਣਾ ਕੇ ਆਪਣੀ ਪਾਰਟੀ ਦੇ ਸਮੁੱਚੇ ਵਰਕਰਾਂ ਤੇ ਆਗੂਆਂ ਨਾਲ ਧੋਖਾ ਕੀਤਾ ਹੈ।

ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਗਿਆ ਜਦੋਂ ਪਾਰਟੀ ਵੱਲੋਂ ਵਿਧਾਇਕਾਂ ਦੀ ਅੰਦਰੂਨੀ ਬੈਲਟ ਰਾਹੀਂ ਰਾਇ ਲਈ ਗਈ ਕਿ ਕੈਪਟਨ ਅਮਰਿੰਦਰ ਸਿੰਘ ਦੀ ਥਾਂ ’ਤੇ ਮੁੱਖ ਮੰਤਰੀ ਕਿਸਨੁੰ ਬਣਾਉਣਾ ਹੈ।

ਡਾ. ਚੀਮਾ ਨੇ ਕਿਹਾ ਕਿ ਹੁਣ ਸ੍ਰੀ ਸੁਨੀਲ ਜਾਖੜ ਨੇ ਖੁਲ੍ਹਾਸਾ ਕੀਤਾ ਹੈ ਕਿ ਉਹਨਾਂ ਨੂੰ 42 ਵਿਧਾਇਕਾਂ ਦੀ ਹਮਾਇਤ ਹਾਸਲ ਹੋਈ ਸੀ ਅਤੇ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੁੰ 16 ਵਿਧਾਇਕਾਂ, ਪ੍ਰਨੀਤ ਕੌਰ ਨੁੰ 12 ਤੇ ਚੰਨੀ ਨੂੰ 2 ਵਿਧਾਇਕਾਂ ਦੀ ਹਮਾਇਤ ਹਾਸਲ ਹੋਈ ਸੀ। ਉਹਨਾਂ ਕਿਹਾ ਕਿ ਹੁਣ ਇਹ ਕਾਂਗਰਸ ਹਾਈ ਕਮਾਂਡ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਸਲੀਅਤ ਦੱਸੇ।ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੁੰ ਆਪਣੇ ਆਗੂਆਂ ਤੇ ਵਰਕਰਾਂ ਨੁੰ ਇਹ ਦੱਸਣਾ ਚਾਹੀਦਾ ਹੈ ਕਿ ਉਸਨੇ ਪਾਰਟੀ ਦੇ ਅੰਦਰੂਨੀ ਲੋਕਤੰਤਰ ਮੁਤਾਬਕ ਕੰਮ ਕਿਉਂ ਨਹੀਂ ਕੀਤਾ। ਇਸ ਤੋਂ ਪਤਾ ਚਲਦਾ ਹੈ ਕਿ ਕਾਂਗਰਸ ਵੱਲੋਂ ਪ੍ਰਚਾਰਿਆ ਜਾਂਦਾ ਅੰਦਰੂਨੀ ਲੋਕਤੰਤਰ ਸਿਰਫ ਇਕ ਡਰਾਮਾ ਹੈ ਤੇ ਇਹ ਪਾਰਟੀ ਗਾਂਧੀ ਪਰਿਵਾਰ ਵੱਲੋਂ ਤਾਨਾਸ਼ਾਹੀ ਨਾਲ ਚਲਾਈ ਜਾਂਦੀ ਹੈ।

Today Now News

RELATED ARTICLES
- Advertisment -

POPULAR POSTS