17.1 C
Chandigarh

TODAY NOW NEWS

Friday, March 20, 2026
HomeBREAKING NEWSਸਰੀ – ਕਰਨ ਔਜਲਾ ਨਾਲ ਸੰਬੰਧਤ ਘਰ ਤੇ ਚੱਲੀਆਂ ਗੋਲੀਆਂ

ਸਰੀ – ਕਰਨ ਔਜਲਾ ਨਾਲ ਸੰਬੰਧਤ ਘਰ ਤੇ ਚੱਲੀਆਂ ਗੋਲੀਆਂ

BREAKING: ਪੰਜਾਬੀ ਗਾਇਕ ਕਰਨ ਔਜਲਾ ਦੇ ਘਰ ‘ਤੇ ਚੱਲੀਆਂ ਤਾਬੜ ਤੋੜ ਗੋਲੀਆਂ
ਚੰਡੀਗੜ੍ਹ: ਪੰਜਾਬੀ ਗਾਇਕ ਕਰਨ ਔਜਲਾ ਦੇ ਘਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰੀ ਚੱਠਾ ਨਾਮਕ ਗਰੁੱਪ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਉਹਨਾਂ ਵਲੋਂ ਇਕ ਪੋਸਟ ਵੀ ਸ਼ੇਅਰ ਕੀਤੀ ਗਈ।
ਜਿਸ ਵਿਚ ਉਨ੍ਹਾਂ ਲਿਖਿਆ ਕਿ ਕਰਨ ਔਜਲਾ ‘ਅਜੇ ਤਾਂ ਤੇਰੇ ਯਾਰਾਂ-ਦੋਸਤਾਂ ਦੇ ਨੁਕਸਾਨ ਹੋ ਰਹੇ, ਤੇਰਾ ਵੀ ਜਲਦੀ ਹੋਵੇਗਾ। ਕਦੋਂ ਤੱਕ ਦੋਸਤਾਂ ਦਾ ਨੁਕਸਾਨ ਕਰਵਾਏਗਾ। ਅਸੀਂ ਤੁਹਾਡੇ ਰਿਸ਼ਤੇਦਾਰਾਂ ਦੇ ਘਰ ਵੀ ਜਾਣਦੇ ਹਾਂ ਪਰ ਅਸੀਂ ਉਨ੍ਹਾਂ ਦਾ ਨੁਕਸਾਨ ਨਹੀਂ ਚਾਹੁੰਦੇ। ਕਦੋਂ ਤੱਕ ਆਪਣਾ ਪਤਾ ਬਦਲੇਗਾ? ਅੱਜ ਨਹੀਂ ਤਾਂ ਕੱਲ੍ਹ ਜ਼ਰੂਰ ਆਵੇਗਾ।
ਦੱਸ ਦੇਈਏ ਕਿ ਸਰੀ ’ਚ ਜਿਸ ਘਰ ’ਤੇ ਗੋਲੀਆਂ ਚਲਾਈਆਂ ਗਈਆਂ ਹਨ, ਉਹ ਪਹਿਲਾਂ ਕਰਨ ਔਜਲਾ ਦੇ ਦੋਸਤ ਦਾ ਹੁੰਦਾ ਸੀ। 5 ਮਹੀਨੇ ਪਹਿਲਾਂ ਹੀ ਇਥੇ ਨਵਾਂ ਮਾਲਕ ਆਇਆ। ਘਰ ’ਤੇ ਚੱਲੀਆਂ ਗੋਲੀਆਂ ਦੇ ਨਿਸ਼ਾਨ ਵੀ ਸਾਫ ਵੇਖੇ ਜਾ ਸਕਦੇ ਹਨ।

Today Now News

RELATED ARTICLES
- Advertisment -

POPULAR POSTS