17.4 C
Chandigarh

TODAY NOW NEWS

Friday, March 20, 2026
HomeBREAKING NEWS4 ਫਰਵਰੀ ਨੂੰ ਵਾਪਸ ਲਏ ਜਾ ਸਕਦੇ ਹਨ ਨਾਮਜ਼ਦਗੀ ਪੱਤਰ : ਜ਼ਿਲ੍ਹਾ...

4 ਫਰਵਰੀ ਨੂੰ ਵਾਪਸ ਲਏ ਜਾ ਸਕਦੇ ਹਨ ਨਾਮਜ਼ਦਗੀ ਪੱਤਰ : ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 3 ਫਰਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੀਆਂ ਪ੍ਰਾਪਤ ਹੋਈਆਂ ਨਾਮਜ਼ਦਗੀਆਂ ਦੀ ਪੜਤਾਲ ਉਪਰੰਤ 73 ਉਮੀਦਵਾਰ ਯੋਗ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਯੋਗ ਉਮੀਦਵਾਰਾਂ ਵਿਚ ਵਿਧਾਨ ਸਭਾ ਹਲਕਾ ਮੁਕੇਰੀਆਂ ਦੇ 8, ਦਸੂਹਾ ਦੇ 10, ਉੜਮੁੜ ਦੇ 11, ਸ਼ਾਮਚੁਰਾਸੀ ਦੇ 10, ਹੁਸ਼ਿਆਰਪੁਰ ਦੇ 9, ਚੱਬੇਵਾਲ ਦੇ 12 ਅਤੇ ਗੜ੍ਹਸ਼ੰਕਰ ਦੇ 13 ਉਮੀਦਵਾਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ 4 ਫਰਵਰੀ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

Today Now News

RELATED ARTICLES
- Advertisment -

POPULAR POSTS