17.4 C
Chandigarh

TODAY NOW NEWS

Friday, March 20, 2026
HomeBREAKING NEWSਵਿਜੀਲੈਂਸ ਵਲੋਂ ਰੋਡਵੇਜ਼ ਦਾ ਕਲਰਕ 10,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫਤਾਰ

ਵਿਜੀਲੈਂਸ ਵਲੋਂ ਰੋਡਵੇਜ਼ ਦਾ ਕਲਰਕ 10,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫਤਾਰ

ਚੰਡੀਗੜ੍ਹ

ਹਰਿਆਣਾ ਰਾਜ ਵਿਜੀਲੈਂਸ ਬਿਊਰੋ ਵਲੋਂ ਹਰਿਆਣਾ ਰੋਡਵੇਜ਼ (ਜੀਂਦ) ਦੇ ਇੱਕ ਕਰਮਚਾਰੀ ਨੂੰ ਵਿਅਕਤੀ ਤੋਂ ਹੈਵੀ ਡਰਾਈਵਿੰਗ ਲਾਇਸੈਂਸ ਸਿਖਲਾਈ ਸਰਟੀਫਿਕੇਟ ਜਾਰੀ ਕਰਨ ਦੇ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਭਗਵਾਨ ਵਜੋਂ ਹੋਈ ਹੈ, ਜੋ ਨਾਜਰ ਬ੍ਰਾਂਚ ਕਲਰਕ ਵਜੋਂ ਤਾਇਨਾਤ ਹੈ।

ਜੀਂਦ ਦੇ ਇੱਕ ਵਿਅਕਤੀ ਨੇ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮ ਨੇ ਉਸ ਦੇ ਲੜਕੇ ਨੂੰ ਹੈਵੀ ਡਰਾਈਵਿੰਗ ਲਾਇਸੈਂਸ ਸਿਖਲਾਈ ਸਰਟੀਫਿਕੇਟ ਜਾਰੀ ਕਰਨ ਦੇ ਬਦਲੇ ਪੈਸਿਆਂ ਦੀ ਮੰਗ ਕੀਤੀ ਸੀ।

ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਦੀ ਟੀਮ ਨੇ ਛਾਪਾ ਮਾਰ ਕੇ ਦੋਸ਼ੀ ਕਰਮਚਾਰੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਬਿਊਰੋ ਥਾਣਾ ਕਰਨਾਲ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਅਗਲੇਰੀ ਜਾਂਚ ਜਾਰੀ ਹੈ।

Today Now News

RELATED ARTICLES
- Advertisment -

POPULAR POSTS