16.8 C
Chandigarh

TODAY NOW NEWS

Friday, March 20, 2026
HomeBREAKING NEWSਭੱਟੀ ਨੇ ਗੋਹ ਵਾਸੀਆਂ ਨਾਲ ਵਿਚਾਰ ਵਟਾਂਦਰਾ ਕੀਤਾ

ਭੱਟੀ ਨੇ ਗੋਹ ਵਾਸੀਆਂ ਨਾਲ ਵਿਚਾਰ ਵਟਾਂਦਰਾ ਕੀਤਾ

ਖੰਨਾ, 4 ਫਰਵਰੀ (ਪਰਮਜੀਤ ਸਿੰਘ ਧੀਮਾਨ) -ਹਲਕਾ ਖੰਨਾ ਤੋਂ ਭਾਜਪਾ ਉਮੀਦਵਾਰ ਗੁਰਪ੍ਰੀਤ ਸਿੰਘ ਭੱਟੀ ਨੇ ਨੇੜਲੇ ਪਿੰਡ ਗੋਹ ਵਿਖੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਵੱਖ-ਵੱਖ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ। ਭੱਟੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਜਿੰਨੇ ਕੰਮ ਸਿੱਖ ਧਰਮ ਤੇ ਪੰਜਾਬ ਲਈ ਕੀਤੇ ਹਨ, ਇੰਨੇ ਇਸ ਤੋਂ ਪਹਿਲਾ ਕਿਸੇ ਸਰਕਾਰ ਨੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਨੂੰ ਚੰਗੀ ਤੇ ਮਜ਼ਬੂਤ ਸਰਕਾਰ ਦੀ ਲੋੜ ਹੈ। ਕਿਸੇ ਲਈ ਬਜਟ ’ਚ ਕਈ ਯੋਜਨਾਵਾਂ ਸਰਕਾਰ ਲੈ ਕੇ ਆਈ ਹੈ, ਜਿਸ ਦਾ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਭਾਜਪਾ ਸਰਕਾਰ ਬਨਣਾ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਉੁਨ੍ਹਾਂ ਸ਼ਹਿਰ ਦੇ ਕਈ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਇਆ।

Today Now News

RELATED ARTICLES
- Advertisment -

POPULAR POSTS