17.1 C
Chandigarh

TODAY NOW NEWS

Thursday, March 19, 2026
HomeBREAKING NEWSਵੱਡੀ ਖ਼ਬਰ: ਮੁੱਖ ਮੰਤਰੀ ਚੰਨੀ ਦਾ ਭਾਣਜਾ 8 ਫਰਵਰੀ ਤੱਕ ਰਿਮਾਂਡ ‘ਤੇ,...

ਵੱਡੀ ਖ਼ਬਰ: ਮੁੱਖ ਮੰਤਰੀ ਚੰਨੀ ਦਾ ਭਾਣਜਾ 8 ਫਰਵਰੀ ਤੱਕ ਰਿਮਾਂਡ ‘ਤੇ, ਹੋਣਗੇ ਵੱਡੇ ਖ਼ੁਲਾਸੇ

ਚੰਡੀਗੜ੍ਹ :

ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੂਪੇਂਦਰ ਹਨੀ ਨੂੰ ਦੇਰ ਰਾਤ ਗ੍ਰਿਫਤਾਰ ਕਰ ਲਿਆ ਸੀ। ਜਲੰਧਰ ਵਿੱਚ ਕਰੀਬ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ।

ਕੇਂਦਰੀ ਜਾਂਚ ਏਜੰਸੀ ਈਡੀ ਨੇ ਭੁਪਿੰਦਰ ਸਿੰਘ ਹਨੀ ਦੀ ਗ੍ਰਿਫ਼ਤਾਰੀ ਮਗਰੋਂ ਅਦਾਲਤ ਵਿੱਚ ਪੇਸ਼ ਕੀਤਾ। ਜਲੰਧਰ ‘ਚ ਈਡੀ ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਤੋਂ ਬਾਅਦ ਮੁਲਜ਼ਮ ਭੁਪਿੰਦਰ ਸਿੰਘ ਨੂੰ 8 ਫਰਵਰੀ ਤੱਕ ਈਡੀ ਰਿਮਾਂਡ ‘ਤੇ ਭੇਜ ਦਿੱਤਾ ਹੈ।

ਦੱਸਣਯੋਗ ਹੈ ਕਿ ਈਡੀ ਦੀ ਜਾਂਚ ਟੀਮ 8 ਫਰਵਰੀ ਤੱਕ ਕਈ ਰੇਤ ਮਾਫੀਆ ਅਤੇ ਉਨ੍ਹਾਂ ਦੇ ਸਾਰੇ ਕੁਨੈਕਸ਼ਨਾਂ ਦੀ ਜਾਂਚ ਅਤੇ ਪੁੱਛਗਿੱਛ ਕਰੇਗੀ।

ਪਿਛਲੇ ਦਿਨੀ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ਤੋਂ ED ਨੇ ਕਰੋੜਾਂ ਰੁਪਏ ਬਰਾਮਦ ਕੀਤੇ ਸਨ। ਦੱਸ ਦੇਈਏ ਕਿ ਪਿਛਲੇ ਦਿਨੀਂ ਈਡੀ ਵੱਲੋਂ ਪੰਜਾਬ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ।

ਗੈਰ-ਕਾਨੂੰਨੀ ਮਾਈਨਿੰਗ (Illegal mining) ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਲੁਧਿਆਣਾ, ਮੋਹਾਲੀ, ਹਰਿਆਣਾ ਦੇ ਪੰਚਕੂਲਾ ‘ਚ ਛਾਪੇਮਾਰੀ ਕੀਤੀ ਗਈ।

ਭੁਪਿੰਦਰ ਨੂੰ ਬੀਤੇ ਦਿਨ ਈਡੀ ਨੇ ਪੁੱਛਗਿੱਛ ਲਈ ਜਲੰਧਰ ਦਫ਼ਤਰ ਬੁਲਾਇਆ ਸੀ। ਭੂਪੇਂਦਰ ਹਨੀ ਨੂੰ ਈਡੀ ਨੇ ਕਰੀਬ 7-8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਸੀ।

Today Now News

RELATED ARTICLES
- Advertisment -

POPULAR POSTS