17.4 C
Chandigarh

TODAY NOW NEWS

Friday, March 20, 2026
HomeBREAKING NEWSਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ 'ਚ ਅਕਾਲੀ ਦਲ ਦੇ ਉਮੀਦਵਾਰ ਹਰਿੰਦਰਪਾਲ ਚੰਦੂਮਾਜਰਾ...

ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ‘ਚ ਅਕਾਲੀ ਦਲ ਦੇ ਉਮੀਦਵਾਰ ਹਰਿੰਦਰਪਾਲ ਚੰਦੂਮਾਜਰਾ ਖ਼ਿਲਾਫ਼ ਪਰਚਾ ਦਰਜ

ਪਟਿਆਲਾ (ਰਾਜ ਰਾਣੀ ) ਪਟਿਆਲਾ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਥਾਣਾ ਸਦਰ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਰਿਟਰਨਿੰਗ ਅਫ਼ਸਰ ਜਸਲੀਨ ਕੌਰ ਭੁੱਲਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਹਲਕਾ ਸਨੌਰ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਵਰਕਰਾਂ ਅਤੇ ਸਮਰਥਕਾਂ ਵੱਲੋਂ ਪੰਜ ਫਰਵਰੀ ਨੂੰ ਵੱਡੀ ਗਿਣਤੀ ਮੋਟਰਸਾਈਕਲਾਂ ਅਤੇ ਕਾਰਾਂ ਤੇ ਸਿਆਸੀ ਪਾਰਟੀਆਂ ਝੰਡੀਆਂ ਲਗਾ ਕੇ ਭੁਨਰਹੇਡ਼ੀ ਇਲਾਕੇ ਵਿਚ ਰੈਲੀ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ। ਇਸ ਸੰਬੰਧੀ ਉਮੀਦਵਾਰ ਤੋਂ ਲਿਖਤੀ ਜਵਾਬ ਮੰਗਿਆ ਗਿਆ ਪਰ ਤਸੱਲੀਬਖਸ਼ ਜਵਾਬ ਨਾ ਹੋਣ ਕਰਕੇ ਪੁਲਿਸ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ। ਰਿਟਰਨਿੰਗ ਅਫ਼ਸਰ ਦੀ ਸ਼ਿਕਾਇਤ ਦੇ ਆਧਾਰ ਤੇ ਥਾਣਾ ਸਦਰ ਪੁਲਸ ਨੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ।

Today Now News

RELATED ARTICLES
- Advertisment -

POPULAR POSTS