17.1 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਬੇ ਨਾਨਕ ਬਾਰੇ ਤੱਥ ਤੋੜ ਮਰੋੜ ਕੇ...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਬੇ ਨਾਨਕ ਬਾਰੇ ਤੱਥ ਤੋੜ ਮਰੋੜ ਕੇ ਕੀਤੇ ਪੇਸ਼!

ਚੰਡੀਗੜ੍ਹ:

ਭਾਜਪਾ ਦੇ ਸਿੱਖ ਨੇਤਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਦੇ ਰਾਜਕਾਲ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਗੁਰੂ ਨਾਨਕ ਦੇਵ ਜੀ ਬਾਰੇ ਤੱਥ ਤੋੜ ਮਰੋੜ ਕੇ ਪੇਸ਼ ਕਰਨਾ ਸਿੱਖੀ ਦੇ ਖਿਲਾਫ ਗਿਣੀ ਮਿਥੀ ਸਾਜ਼ਿਸ਼ ਹੈ।

ਅੱਜ ਇਥੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰਕਾਸ਼ਤ ਕੀਤੀ ਗਈ ਪੁਸਤਕ ਵਿਚ ਗੁਰੂ ਨਾਨਕ ਦੇਵ ਜੀ ਬਾਰੇ ਤੋੜ ਮਰੋੜ ਕੇ ਪੇਸ਼ ਕੀਤੇ ਗਏ ਤੱਥਾਂ ਦੀ ਕਾਪੀ ਜਾਰੀ ਕਰਦਿਆਂ ਸਰਦਾਰ ਸਿਰਸਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਦੇ ਰਾਜਕਾਲ ਵਿਚ ਹੀ ਸਿੱਖੀ ਦੇ ਖਿਲਾਫ ਅਜਿਹੀਆਂ ਸਾਜ਼ਿਸ਼ਾਂ ਸਾਹਮਦੇ ਆਉਂਦੀਆਂ ਹਨ।

ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਅਜਿਹਾ ਹੋਇਆ ਹੈ। ਇਸ ਤੋਂ ਪਹਿਲਾਂ ਵੀ ਕਾਂਗਰਸ ਸਰਕਾਰ ‘ਤੇ ਗੁਰਮੁਖੀ ਭਾਸ਼ਾ ਅਤੇ ਪੰਜਾਬੀ ਸਭਿਆਚਾਰ ਬਾਰੇ ਤੱਥ ਤੋੜ ਮਰੋੜ ਕੇ ਪੇਸ਼ ਕਰਨ ਦੇ ਦੋਸ਼ ਲੱਗੇ ਹਨ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਹ ਸਿੱਖੀ ਅਤੇ ਪੰਜਾਬੀਅਤ ਦੇ ਖਿਲਾਫ ਇਕ ਸਾਜ਼ਿਸ਼ ਤਹਿਤ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿਰਫ ਸਿੱਖਾਂ ਦੇ ਹੀ ਪਹਿਲੇ ਗੁਰੂ ਨਹੀਂ ਹਨ ਬਲਕਿ ਸਮੁੱਚੀ ਲੋਕਾਈ ਦੇ ਗੁਰੂ ਹਨ, ਜਿਹਨਾਂ ਨੇ ਦੁਨੀਆਂ ਨੁੰ ਅਵਲ ਅੱਲਾ ਨੂਰ ਉਪਾਇਆ ਦਾ ਸੰਦੇਸ਼ ਦਿੱਤਾ ਤੇ ਦੁਨੀਆਂ ਨੁੰ ਗਿਆਨ ਵੰਡਦਿਆਂ ਅਕਾਲ ਪੁਰਖ ਨਾਲ ਜੋੜਿਆ। ਉਹਨਾਂ ਕਿਹਾ ਕਿ ਗੁਰੂ ਸਾਹਿਬ ਬਾਰੇ ਅਜਿਹੀ ਜਾਣਕਾਰੀ ਛਾਪਣਾ ਬਜ਼ਰ ਗੁਨਾਹ ਹੈ।

ਉਹਨਾਂ ਕਿਹਾ ਕਿ ਇਸ ਗੁਨਾਹ ਪਿਛਲੀ ਸਾਜ਼ਿਸ਼ ਦਾ ਪਤਾ ਲਾਇਆ ਜਾਣਾ ਚਾਹੀਦਾ ਹੈ ਤੇ ਇਸ ਗੁਨਾਹ ਵਾਸਤੇ ਜ਼ਿੰਮੇਵਾਰ ਅਨਸਰਾਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਸਿਰਸਾ ਨੇ ਕਿਹਾ ਕਿ ਸਿੱਖ ਕੌਮ ਆਪਣੇ ਗੁਰੂ ਬਾਰੇ ਤੱਥ ਤੋੜ ਮਰੋੜ ਕੇ ਪੇਸ਼ ਕਰਨਾ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

ਉਹਨਾਂ ਕਿਹਾ ਕਿ ਇਹ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਾਰੇ ਮਾਮਲੇ ਦੀ ਪੜਤਾਲ ਦੇ ਹੁਕਮ ਦੇਣ ਅਤੇ ਜ਼ਿੰਮੇਵਾਰ ਅਨਸਰਾਂ ਖਿਲਾਫ ਕਾਰਵਾਈ ਯਕੀਨੀ ਬਣਾਉਣ।

Today Now News

RELATED ARTICLES
- Advertisment -

POPULAR POSTS