ਚੰਡੀਗੜ੍ਹ- ਪੰਜਾਬ ਦੇ ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਦੌਰਾਨ ਜਿਥੇ ਸੱਤਾਧਿਰ ਕਾਂਗਰਸ ਤੇ ਨਿਸ਼ਾਨੇ ਸਾਧੇ।
ਉਥੇ ਹੀ ਕਿਹਾ ਕਿ, ਜੇਕਰ ਸਾਡੀ ਸਰਕਾਰ ਆ ਜਾਂਦੀ ਹੈ ਤਾਂ, ਸਰਹੱਦ ਪਾਰੋ ਹਥਿਆਰਾਂ ਅਤੇ ਨਸ਼ੇ ਦੀ ਤਸਕਰੀ ਰੋਕਣ ਦੇ ਨਾਲ ਨਾਲ ਪੰਜਾਬ ਦੀ ਤਰੱਕੀ ਲਈ ਹੋਰ ਕਦਮ ਚੁੱਕੇ ਜਾਣਗੇ।

ਮੋਦੀ ਨੇ ਕਿਹਾ ਕਿ, ਕਾਂਗਰਸ ਨੇ ਪੰਜਾਬ ਦਾ ਬੇੜਾ ਗਰਕ ਕੀਤਾ ਹੈ ਅਤੇ ਸਾਡੀ ਸਰਕਾਰ ਆਉਂਦੇ ਹੀ, ਪੰਜਾਬ ਦੇ ਅੰਦਰ ਭ੍ਰਿਸ਼ਟ ਲੀਡਰਾਂ ਤੇ ਕਾਰਵਾਈ ਕਰਨ ਦੇ ਨਾਲ ਨਾਲ ਪੰਜਾਬ ਵਾਸੀਆਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ।
ਇਸ ਤੋਂ ਇਲਾਵਾ ਮੋਦੀ ਨੇ ਪੰਜਾਬ ਦੇ ਲੋਕਾਂ ਨੂੰ ਭਾਜਪਾ ਅਤੇ ਗੱਠਜੋੜ ਪਾਰਟੀਆਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।




