ਨਵੀਂ ਦਿੱਲੀ-
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਕੱਚੇ ਮੁਲਾਜ਼ਮਾਂ ਲਈ ਫਿਰ ਤੋਂ ਵੱਡਾ ਐਲਾਨ ਕੀਤਾ ਹੈ।
ਇੱਕ ਜਾਰੀ ਬਿਆਨ ਦੇ ਮੁਤਾਬਿਕ, ਕੇਜਰੀਵਾਲ ਦੇ ਵਲੋਂ 700 ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫ਼ੈਸਲਾ ਕੀਤਾ ਹੈ।

ਜਾਣਕਾਰੀ ਦੇ ਮੁਤਾਬਿਕ, ਆਪਣੀਆਂ ਹੱਕੀ ਮੰਗਾਂ ਦੇ ਲਈ ਪਿਛਲੇ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਸੰਘਰਸ਼ ਕਰਦੇ ਆ ਰਹੇ ਹਨ।
ਇਸੇ ਵਿਚਕਾਰ ਕੇਜਰੀਵਾਲ ਸਰਕਾਰ ਦੇ ਵੱਲੋਂ 700 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕਰ ਦਿੱਤਾ ਹੈ।
ਦੱਸ ਦਈਏ ਕਿ, ਇਸ ਤੋਂ ਪਹਿਲਾਂ ਵੀ ਕੇਜਰੀਵਾਲ ਮੁਲਾਜ਼ਮਾਂ ਅਤੇ ਆਮ ਲੋਕਾਂ ਦੇ ਲਈ ਵੱਡੇ ਵੱਡੇ ਐਲਾਨ ਕਰ ਚੁੱਕੇ ਹਨ।




