17.4 C
Chandigarh

TODAY NOW NEWS

Friday, March 20, 2026
HomeBREAKING NEWSਨਸ਼ਿਆ ਦੇ 6 ਮੁਕੱਦਮੇ ਦਰਜ਼ ਕਰਕੇ 6 ਮੁਲਜਿਮ ਕੀਤੇ ਗ੍ਰਿਫਤਾਰ

ਨਸ਼ਿਆ ਦੇ 6 ਮੁਕੱਦਮੇ ਦਰਜ਼ ਕਰਕੇ 6 ਮੁਲਜਿਮ ਕੀਤੇ ਗ੍ਰਿਫਤਾਰ

ਮਾਨਸਾ, 10 ਫਰਵਰੀ ਗੁਰਜੰਟ ਸਿੰਘ ਬਾਜੇਵਾਲੀਆ/ਸ੍ਰੀ ਦੀਪਕ ਪਾਰੀਕ, ਆਈ,ਪੀ,ਐਸ,ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ਕੱਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਧਾਨ ਸਭਾ ਚੋੋਣਾਂ ਦੇ ਮੱਦੇਨਜ਼ਰ ਨਸ਼ਿਆਂ ਦੀ ਰੋਕਥਾਮ ਕਰਨ ਲਈ ਜਿਲਾ ਅੰਦਰ ਵਿਸੇਸ਼ ਮੁਹਿੰਮ ਚਲਾ ਕੇ ਵੱਡੀ ਕਾਰਵਾਈ ਕਰਦੇ ਹੋੋਏ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ ਗਈ ਹੈ।
ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਅੰਮ੍ਰਿਤਪਾਲ ਉਰਫ ਬਬਲੂ ਪੁੱਤਰ ਸਾਧੂ ਰਾਮ ਵਾਸੀ ਭੀਖੀ ਨੂੰ ਸਕੂਟਰੀ ਐਕਟਿਵਾ ਨੰਬਰੀ ਪੀਬੀ,31ਆਰ^9847 ਸਮੇਤ ਕਾਬੂ ਕਰਕੇ ਉਸ ਪਾਸੋੋਂ 400 ਨਸ਼ੀਲੀਆਂ ਗੋਲੀਆ ਮਾਰਕਾ ਅਲਪ੍ਰਾਜੋਲਮ ਅਤੇ 6 ਕਿਲੋੋਗ੍ਰਾਮ ਭੁੱਕੀ ਚੂਰਾਪੋੋਸਤ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਭੀਖੀ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਸਕੂਟਰੀ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਿਟੀ^2 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਰਵਿੰਦਰ ਸਿੰਘ ਪੁੱਤਰ ਗੁਰਬਾਜ ਸਿੰੰਘ ਵਾਸੀ ਦਿਆਲਪੁਰਾ ਨੂੰ ਸਵਿੱਫਟ ਕਾਰ ਨੰਬਰੀ ਐਚ,ਆਰ,19ਡੀ^2065 ਸਮੇਤ ਕਾਬੂ ਕਰਕੇ ਉਸ ਪਾਸੋੋਂ 36 ਗ੍ਰਾਮ ਅਫੀਮ ਬਰਾਮਦ ਹੋੋਣ ਤੇ ਮੁਲਜਿਮ ਵਿਰੁੱਧ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਭੀਖੀ ਦੀ ਹੀ ਪੁਲਿਸ ਪਾਰਟੀ ਵੱਲੋਂ ਗੁਰਲਾਭ ਸਿੰਘ ਪੁੱਤਰ ਸੱਤਪਾਲ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋੋਂ 1 ਕਿਲੋੋ 500 ਗ੍ਰਾਮ ਭੁੱਕੀ ਚੂਰਾਪੋੋਸਤ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਭੀਖੀ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਐਨ,ਡੀ,ਪੀ,ਐਸ, ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲੰਿਕਾਂ ਦਾ ਪਤਾ ਲਗਾ ਕੇ ਹੋੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੋਨਾ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਆਹਲੂਪੁਰ ਵਿਰੁੱਧ ਮੁਕੱਦਮਾ ਦਰਜ਼ ਕਰਵਾਇਆ, ਪੁਲਿਸ ਪਾਰਟੀ ਵੱਲੋੋਂ ਮੌਕਾ ਤੇ ਰੇਡ ਕਰਕੇ 400 ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ। ਸੀ,ਆਈ,ਏ, ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਦੋੋ ਮੁਲਜਿਮਾਂ ਵਿੱਕੀ ਪੁੱਤਰ ਘੁੱਗੀ ਰਾਮ ਅਤੇ ਰਾਜੂ ਪੁੱਤਰ ਰਾਜਾ ਰਾਮ ਵਾਸੀਅਨ ਮਾਨਸਾ ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 96 ਬੋਤਲਾਂ (60 ਬੋਤਲਾਂ ਸ਼ਾਹੀ O36 ਬੋਤਲਾਂ ਮਾਲਟਾ) ਸ਼ਰਾਬ ਮਾਰਕਾ ਹਰਿਆਣਾ ਬਰਾਮਦ ਕਰਕੇ ਉਹਨਾਂ ਦੇ ਵਿਰੁੱਧ ਥਾਣਾ ਸਿਟੀ^2 ਮਾਨਸਾ ਵਿਖੇ ਮੁਕੱਦਮਾ ਦਰਜ ਕਰਾਇਆ ਗਿਆ ਹੈ। ਥਾਣਾ ਸਰਦੂਲਗੜ ਦੀ ਹੀ ਪੁਲਿਸ ਪਾਰਟੀ ਵੱਲੋੋਂ ਜਗਤਾਰ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਸਰਦੂਲੇਵਾਲਾ ਨੂੰ ਕਾਬੂ ਕਰਕੇ 24 ਬੋਤਲਾਂ ਸਰਾਬ ਨਜਾਇਜ ਬਰਾਮਦ ਕੀਤੀ ਗਈ।
ਐਸ,ਐਸ,ਪੀ, ਮਾਨਸਾ ਸ੍ਰੀ ਦੀਪਕ ਪਾਰੀਕ, ਆਈ,ਪੀ,ਐਸ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS