17.4 C
Chandigarh

TODAY NOW NEWS

Friday, March 20, 2026
HomeBREAKING NEWSBig Breaking: ਕੌਮਾਂਤਰੀ ਕਬੱਡੀ ਖਿਡਾਰੀ ਜੀਤਾ ਮੌੜ ਅਤੇ ਰਿਟਾ. ਡੀਐੱਸਪੀ ਡਰੱਗ ਰੈਕੇਟ...

Big Breaking: ਕੌਮਾਂਤਰੀ ਕਬੱਡੀ ਖਿਡਾਰੀ ਜੀਤਾ ਮੌੜ ਅਤੇ ਰਿਟਾ. ਡੀਐੱਸਪੀ ਡਰੱਗ ਰੈਕੇਟ ਮਾਮਲੇ ‘ਚ STF ਵਲੋਂ ਗ੍ਰਿਫ਼ਤਾਰ

ਕਪੂਰਥਲਾ

ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਐੱਸ.ਟੀ.ਐੱਫ. ਵਿੰਗ ਨੇ ਕਪੂਰਥਲਾ ਵਿੱਚ ਹਾਈ ਪ੍ਰੋਫਾਈਲ ਕੌਮਾਂਤਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਕੌਮਾਂਤਰੀ ਕਬੱਡੀ ਖਿਡਾਰੀ ਰੰਜੀਤ ਸਿੰਘ ਉਰਫ ਜੀਤਾ ਮੌੜ ਨੂੰ ਗ੍ਰਿਫਤਾਰ ਕੀਤਾ ਹੈ। ਰੰਜੀਤ ਸਿੰਘ ਦੇ ਨਾਲ ਇਸ ਧੰਦੇ ਵਿੱਚ ਜਲੰਧਰ ਵਿੱਚ ਕਾਫ਼ੀ ਅਰਸੇ ਤੱਕ ਤਾਇਨਾਤ ਰਹੇ ਪੰਜਾਬ ਪੁਲਿਸ ਦੇ ਰਿਟਾਇਰਡ ਡੀ.ਐੱਸ.ਪੀ. ਵਿਮਲਕਾਂਤ ਤੇ ਮਨੀਸ਼ ਨਾਂ ਦੇ ਥਾਣੇਦਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਐੱਸ.ਟੀ.ਐੱਫ. ਦੀ ਟੀਮ ਨੇ ਜੀਤਾ ਮੌੜ ਨੂੰ ਕਰਨਾਲ ਤੋਂ ਕਾਬੂ ਕੀਤਾ ਹੈ। ਫਿਲਹਾਲ ਇਸ ਮਾਮਲੇ ਵਿੱਚ ਅਧਿਕਾਰ ਤੌਰ ‘ਤੇ ਕੁਝ ਵੀ ਦੱਸਿਆ ਨਹੀਂ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਇਹ ਲੋਕ ਡਰੱਗ ਡੀਲ ਰਾਹੀਂ ਕਮਾਏ ਗਏ ਕਰੋੜਾਂ ਰੁਪਏ ਰੀਅਲ ਅਸਟੇਟ ਤੇ ਜ਼ਮੀਨ ਦੀ ਖਰੀਦੋ-ਫਰੋਖਤ ਵਿੱਚ ਇਨਵੈਸਟ ਕਰਦੇ ਰਹੇ ਹਨ। ਰੰਜੀਤ ਉਰਫ ਜੀਤਾ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਵਿੱਚ ਆਲੀਸ਼ਾਨ ਬੰਗਲੇ ਵਿੱਚ ਰਹਿੰਦਾ ਹੈ ਤੇ ਉਸ ਦੇ ਕੋਲ ਆਡੀ ਬੀ.ਐੱਮ.ਡਬਲਿਊ. ਵਰਗੀਆਂ ਮਹਿੰਗੀਆਂ ਗੱਡੀਆਂ ਵੀ ਹਨ।

ਪੁਲਿਸ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜੀਤਾ ਮੋੜ ਪੁਲਿਸ ਸੁਰੱਖਿਆ ਵਿਚਾਲੇ ਡਰੱਗ ਸਪਲਾਈ ਕਰਦਾ ਸੀ। ਹੈਰਾਨੀ ਵਾਲੀ ਗੱਲ ਇਹ ਹੈ ਕਿ ਉਸ ਦੀ ਸੁਰੱਖਿਆ ਵਿੱਚ ਲਗਾਏ ਗਏ ਥਾਣੇਦਾਰ ਉਸ ਦੀ ਡਰੱਗ ਡੀਲ ਪੈਸੇ ਦਾ ਹਿਸਾਬ ਰਖਦੇ ਸਨ। ਦੱਸ ਦੇਈਏ ਕਿ ਪਹਿਲੀ ਵਾਰ ਅਜਿਹਾ ਪੁਲਿਸ ਤੇ ਡਰੱਗ ਤਸਕਰਾਂ ਦੇ ਗਠਜੋੜ ਦਾ ਮਾਮਲਾ ਸਾਹਮਣੇ ਆਇਆ ਹੈ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਰੰਜੀਤ ਜੀਤਾ ਦੀ ਕੋਠੀ ਤੋਂ ਮਿਲੀਆਂ ਆਲੀਸ਼ਾਨ ਗੱਡੀਆਂ ਐੱਸ.ਟੀ.ਐੱਫ. ਨੇ ਜ਼ਬਤ ਕਰ ਲਈਆਂ ਹਨ। ਰੰਜੀਤ ਦੇ ਘਰੋਂ ਇੱਕ ਹਥਿਆਰ, 100 ਗ੍ਰਾਮ ਨਸ਼ੀਲਾ ਪਦਾਰਥ ਤੇ ਨਕਦੀ ਬਰਾਮਦ ਕੀਤੀ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਰੰਜੀਤ ਦੇ ਸੰਪਰਕ ਵਿੱਚ ਅਮਰੀਕਾ ਦੇ ਰਹਿਣ ਵਾਲੇ ਗੁਰਜੰਟ ਸਿੰਘ ਤੇ ਕੈਨੇਡਾ ਦਾ ਕਬੱਡੀ ਪਲੇਅਰ ਦੇਵੇਂਦਰ ਸਿੰਘ ਵੀ ਹਨ।

ਪੰਜਾਬ ਐੱਸ.ਟੀ.ਐੱਫ. ਨੇ ਜੀਤਾ ਮੋੜ ਖਿਲਾਫ ਬੁੱਧਵਾਰ ਨੂੰ ਐੱਫ.ਆਈ.ਆਰ. ਦਰਜ ਕੀਤੀ ਸੀ। ਸੂਤਰਾਂ ਮੁਾਤਬਕ ਜੀਤਾ ਮੋੜ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸੀ, ਜਿਥੇ ਐੱਸ.ਟੀ.ਐੱਫ. ਨੇ ਉਸ ਨੂੰ ਕਾਬੂ ਕਰ ਲਿਆ। ਸੂਤਰਾਂ ਨੇ ਕਿਹਾ ਕਿ ਥਾਣੇਦਾਰ ਮਨੀਸ਼ ਦੇ ਕੋਲੋਂ ਵੀ ਪੁਲਿਸ ਨੂੰ 3 ਲੱਖ ਤੇ ਲੈਪਟਾਪ ਬਰਾਮਦ ਹੋਇਆ ਹੈ। ਪਤਾ ਲੱਗਾ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ 12 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS