17.1 C
Chandigarh

TODAY NOW NEWS

Thursday, March 19, 2026
HomeBREAKING NEWSਵਿਧਾਨ ਸਭਾ ਲਈ ਪੋਲਿੰਗ ਪਾਰਟੀਆਂ ਦੀ ਰਿਹਰਸਲ

ਵਿਧਾਨ ਸਭਾ ਲਈ ਪੋਲਿੰਗ ਪਾਰਟੀਆਂ ਦੀ ਰਿਹਰਸਲ

ਕਪੂਰਥਲਾ, 12 ਫਰਵਰੀ (ਨਿਰਮਲ ਸਿੰਘ) ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਬਣਾਈਆਂ ਗਈਆਂ ਪੋਲਿੰਗ ਪਾਰਟੀਆਂ ਦੀ ਅੱਜ ਰਿਹਰਸਲ ਕਰਵਾਈ ਗਈ, ਜਿਸ ਦੌਰਾਨ ਉਨ੍ਹਾਂ ਨੂੰ ਈ.ਵੀ.ਐਮਜ਼ ਨੂੰ ਚਲਾਉਣ ਦੀ ਸਿਖਲਾਈ ਦਿੱਤੀ ਗਈ। 

ਇਸ ਮੌਕੇ ਸਥਾਨਕ ਹਿੰਦੂ ਕੰਨਿਆ ਕਾਲਜ ਵਿਖੇ ਪੋਲਿੰਗ ਪਾਰਟੀਆਂ ਨੂੰ ਰਿਹਰਸਲ ਦਾ ਜਿਲ੍ਹਾ ਚੋਣ ਅਫਸਰ ਸ਼੍ਰੀਮਤੀ ਦੀਪਤੀ ਉੱੰਪਲ ਵਲੋਂ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਚਾਰਾਂ ਵਿਧਾਨ ਸਭਾ ਹਲਕਿਆਂ ਲਈ ਈ.ਵੀ.ਐਮਜ਼ ਨੂੰ ਤਿਆਰ ਕਰਨ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਪੋਲਿੰਗ ਸਟਾਫ ਨੂੰ ਸਿਖਲਾਈ ਦੇ ਦਿੱਤੀ ਗਈ ਹੈ। 

ਉਨ੍ਹਾਂ ਕਿਹਾ ਕਿ 793 ਪੋਲਿੰਗ ਬੂਥਾਂ ਉੱਪਰ ਵੋਟਿੰਗ ਲਈ ਪੋਲਿੰਗ ਪਾਰਟੀਆਂ ਵਿਚ 3806 ਅਧਿਕਾਰੀ ਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕੋਵਿਡ ਦੇ ਮੱਦੇਨਜ਼ਰ ਇਸ਼ ਵਾਰ ਰਾਖਵੇਂ ਸਟਾਫ ਵਿਚ ਵੀ ਵਾਧਾ ਕੀਤਾ ਗਿਆ ਹੈ ਤਾਂ ਜੋ ਕੋਵਿਡ ਪਾਜੀਟਿਵ ਕੇਸਾਂ ਵਿਚ ਸਟਾਫ  ਨੂੰ ਤੁਰੰਤ ਤਬਦੀਲ ਕੀਤਾ ਜਾ ਸਕੇ। 

ਉਨ੍ਹਾਂ ਰਿਹਰਸਲ ਮੌਕੇ ਸਟਾਫ ਨੂੰ ਪੂਰੀ ਤਨਦੇਹੀ ਤੇ ਨਿਰਪੱਖਤਾ ਨਾਲ ਡਿਊਟੀ ਨਿਭਾਉਣ ਦੀ ਅਪੀਲ ਵੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ 20 ਫਰਵਰੀ ਨੂੰ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਗਿਣਤੀ ਵਿਰਸਾ ਵਿਹਾਰ ਵਿਖੇ 10 ਮਾਰਚ ਨੂੰ ਹੋਵੇਗੀ। 

Today Now News

RELATED ARTICLES
- Advertisment -

POPULAR POSTS