17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਵੋਟਰਾਂ ਨੂੰ ਨੁੱਕੜ ਨਾਟਕ, ਸਕਿੱਟ ਅਤੇ ਜਾਗੋ ਦੇ ਮਾਧਿਅਮ ਨਾਲ ਵੋਟ ਪਾਉਣ...

ਵੋਟਰਾਂ ਨੂੰ ਨੁੱਕੜ ਨਾਟਕ, ਸਕਿੱਟ ਅਤੇ ਜਾਗੋ ਦੇ ਮਾਧਿਅਮ ਨਾਲ ਵੋਟ ਪਾਉਣ ਲਈ ਕੀਤਾ ਜਾ ਰਿਹੈ ਪ੍ਰੇਰਿਤ-ਜ਼ਿਲਾ ਚੋਣ ਅਫ਼ਸਰ

20 ਫਰਵਰੀ ਨੂੰ 100 ਫੀਸਦੀ ਮਤਦਾਨ ਕਰਨ ਦੀ ਕੀਤੀ ਅਪੀਲ
ਮਾਨਸਾ, 14 ਫਰਵਰੀ : ਗੁਰਜੰਟ ਸਿੰਘ ਬਾਜੇਵਾਲੀਆ/ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ-2022 ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਜ਼ਿਲਾ ਵਾਸੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਸਬੰਧੀ ਜਿੱਥੇ ਟੀਮਾਂ ਵੱਲੋਂ ਪਿੰਡਾਂ, ਸ਼ਹਿਰਾਂ, ਕਸਬਿਆਂ ਅਤੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉਥੇ ਨੁੱਕੜ ਨਾਟਕਾਂ, ਸਕਿੱਟ, ਜਾਗੋ ਆਦਿ ਗਤੀਵਿਧੀਆਂ ਰਾਹੀਂ ਵੀ ਜ਼ਿਲਾ ਵਾਸੀਆਂ ਨੂੰ ਪੇ੍ਰਰਿਤ ਕੀਤਾ ਜਾ ਰਿਹਾ ਹੈ।
ਸ਼੍ਰੀ ਮਹਿੰਦਰ ਪਾਲ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੋਿਗ ਵਿੱਚ ਜ਼ਿਲਾ ਮਾਨਸਾ ਵੱਲੋਂ ਸੂਬੇ ਭਰ ਵਿੱਚ ਹਮੇਸ਼ਾਂ ਮੋਹਰੀ ਰੋਲ ਅਦਾ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਇਸ ਵਾਰ ਵੀ ਆਉਣ ਵਾਲੀ 20 ਫਰਵਰੀ 2022 ਨੂੰ ਜ਼ਿਲੇ ਦਾ ਹਰੇਕ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ 100 ਫੀਸਦੀ ਮਤਦਾਨ ਯਕੀਨੀ ਬਣਾਉਣ ਅਤੇ ਜ਼ਿਲੇ ਨੂੰ ਪੋਿਗ ਪ੍ਰਤੀਸ਼ਤਤਾ ਵਿੱਚ ਮੋਹਰੀ ਬਣਾਉਣ।
ਉਨਾਂ ਕਿਹਾ ਕਿ ਜ਼ਿਲੇ ਅੰਦਰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਚੋਣ ਅਮਲ ਮੁਕੰਮਲ ਕੀਤਾ ਜਾਵੇਗਾ। ਉਨਾਂ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਉਹ ਆਪਣਾ ਵੋਟ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਪਾਉਣ। ਉਨਾਂ ਕਿਹਾ ਕਿ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

Today Now News

RELATED ARTICLES
- Advertisment -

POPULAR POSTS