
ਕਪੂਰਥਲਾ, 14 ਫਰਵਰੀ (ਨਿਰਮਲ ਸਿੰਘ) ਕੋਵੀਡ ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਬੀਰ ਕੌਰ ਵੱਲੋਂ 15 ਤੋਂ 18 ਸਾਲ ਦੇ ਬੱਚਿਆਂ ਨੂੰ ਆਪ ਆਪਣੀ ਜ਼ਿੰਮੇਵਾਰੀ ਸਮਝਦਿਆਂ ਹੋਇਆ ਅਗੇ ਆ ਕਿ ਕੋਵਿਡ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ।
ਉਨ੍ਹਾਂ ਵਿਸ਼ੇਸ਼ ਤੌਰ ਤੇ ਮਾਪਿਆਂ ਨੂੰ ਬਿਨ੍ਹਾਂ ਕਿਸੇ ਵਹਿਮ ਭਰਮ ਦੇ ਆਪਣੇ ਬੱਚਿਆਂ ਦਾ ਜਲਦ ਨਜ਼ਦੀਕੀ ਸਿਹਤ ਕੇਂਦਰਾਂ ਵਿਚ ਜਾ ਕੇ ਟੀਕਾਕਰਨ ਕਰਵਾਉਣ ਲਈ ਕਿਹਾ। ਉਨ੍ਹਾਂ ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਕੋਵਿਡ ਤੋਂ ਬਚਣ ਲਈ ਕੋਵੀਡ ਦਾ ਟੀਕਾਕਰਨ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਸਮੇਂ ਸਿਰ ਕਰੋਨਾ ਮਹਾਂਮਾਰੀ ਨੂੰ ਠੱਲ ਪਾਈ ਜਾ ਸਕੇ।
ਉਨ੍ਹਾਂ ਇਸ ਮੌਕੇ ਬੱਚਿਆਂ ਨੂੰ ਮਾਸਕ ਪਾ ਕਿ ਰੱਖਣ, ਸੈਨੀਟਾਈਜ਼ਰ ਦੀ ਵਰਤੋਂ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ਼ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਸਾਡਾ ਭੱਵਿਖ ਹੈ ਇਸ ਲਈ ਇਨ੍ਹਾਂ ਦਾ ਕੋਵੀਡ ਸੰਬੰਧੀ ਜਾਗਰੂਕ ਹੋਣਾ ਅਤੇ ਟੀਕਾਕਰਣ ਕਰਵਾਉਣ ਸਮੇਂ ਦੀ ਮੁੱਖ ਮੰਗ ਹੈ।




