17.4 C
Chandigarh

TODAY NOW NEWS

Friday, March 20, 2026
HomeBREAKING NEWSਮੋਦੀ ਦੀ ਪੰਜਾਬ ਰੈਲੀ ਦੌਰਾਨ ਕਿਸਾਨ ਆਗੂਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਮੋਦੀ ਦੀ ਪੰਜਾਬ ਰੈਲੀ ਦੌਰਾਨ ਕਿਸਾਨ ਆਗੂਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਜਲੰਧਰ

ਮਹਿਲਾ ਕਿਸਾਨ ਯੂਨੀਅਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਜਲੰਧਰ ਚੋਣ ਰੈਲੀ ਤੋਂ ਪਹਿਲਾਂ ਇਲਾਕੇ ਦੇ ਕਿਸਾਨ ਨੇਤਾਵਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਘਰਾਂ ਵਿੱਚ ਬੰਦੀ ਬਣਾਉਣ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਲੋਕਤੰਤਰ ਵਿੱਚ ਜਿਸ ਪ੍ਰਧਾਨ ਮੰਤਰੀ ਅਤੇ ਭਾਜਪਾ ਨੂੰ ਆਮ ਲੋਕਾਂ ਅਤੇ ਕਿਸਾਨਾਂ ਤੋਂ ਇੰਨ੍ਹਾਂ ਡਰ ਲਗਦਾ ਹੈ ਤਾਂ ਉਹ ਕਿਸ ਮੂੰਹ ਨਾਲ ਪੰਜਾਬ ਵਾਸੀਆਂ ਤੋਂ ਵੋਟਾਂ ਮੰਗਣ ਆ ਰਹੇ ਹਨ।ਇਕ ਬਿਆਨ ਵਿਚ ਮਹਿਲਾ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ, ਚੇਅਰਪਰਸਨ ਮਨਵੀਰ ਕੌਰ ਰਾਹੀ ਤੇ ਜਨਰਲ ਸਕੱਤਰ ਦਵਿੰਦਰ ਕੌਰ ਨੇ ਆਖਿਆ ਕਿ ਮੋਦੀ ਦੀ ਰੈਲੀ ਤੋਂ ਪਹਿਲਾਂ ਜਲੰਧਰ ਜ਼ਿਲ੍ਹੇ ਵਿੱਚ ਚੱਪੇ-ਚੱਪੇ ਉਤੇ ਭਾਰੀ ਪੁਲਿਸ ਤਾਇਨਾਤ ਕਰਵਾਕੇ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਬੰਦ ਕਰ ਦਿੱਤਾ ਗਿਆ ਅਤੇ ਖੇਤ ਮਜ਼ਦੂਰਾਂ ਨੂੰ ਵੀ ਪੱਠੇ ਲੈਣ ਲਈ ਖੇਤਾਂ ਵਿਚ ਨਹੀਂ ਜਾਣ ਦਿੱਤਾ ਗਿਆ ਜਿਸ ਤੋਂ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਦੇ ਮਨਾਂ ਵਿੱਚ ਕਿਸਾਨਾਂ ਪ੍ਰਤੀ ਨਫ਼ਰਤ ਜੱਗ ਜ਼ਾਹਰ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਇਹ ਭਗਵਾਂ ਪਾਰਟੀ ਲੋਕਾਂ ਤੋਂ ਵੋਟਾਂ ਮੰਗਣ ਵੇਲੇ ਕਿਸਾਨਾਂ ਨਾਲ ਅਜਿਹਾ ਵਰਤਾਉ ਕਰ ਰਹੀ ਹੈ ਤਾਂ ਵੋਟਾਂ ਪਿੱਛੋਂ ਉਹ ਆਮ ਲੋਕਾਂ ਅਤੇ ਕਿਸਾਨਾਂ ਨਾਲ ਕਿਹੋ-ਜਿਹਾ ਵਰਤਾਉ ਕਰੇਗੀ ਉਹ ਤਾਜ਼ਾ ਘਟਨਾਵਾਂ ਬਿਆਨ ਕਰਦੀਆਂ ਹਨ।ਪੰਜਾਬੀਆਂ ਤੋਂ ਵੋਟਾਂ ਮੰਗਣ ਆ ਰਹੇ ਮੋਦੀ, ਅਮਿਤ ਸ਼ਾਹ ਤੇ ਹੋਰ ਭਾਜਪਾ ਨੇਤਾਵਾਂ ਉਤੇ ਵਰਦਿਆਂ ਮਹਿਲਾ ਕਿਸਾਨ ਨੇਤਾਵਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਲਿਖਤੀ ਸਮਝੌਤਾ ਕਰਕੇ ਮੰਨੀਆਂ ਮੰਗਾਂ ਪੂਰੀਆਂ ਨਾ ਕਰਨ ਵਾਲੇ ਇਨ੍ਹਾਂ ਵਿਸ਼ਵਾਸ਼ਘਾਤੀ ਆਗੂਆਂ ਨੂੰ ਲੋਕਾਂ ਤੋਂ ਵੋਟਾਂ ਮੰਗਣ ਦਾ ਕੋਈ ਹੱਕ ਨਹੀਂ। ਉਨ੍ਹਾਂ ਕਿਹਾ ਕਿ ਆਪਣੀਆਂ ਚੋਣ ਰੈਲੀਆਂ ਤੇ ਬੱਜਟ ਇਜਲਾਸ ਦੌਰਾਨ ਇਸ ਪਾਰਟੀ ਦੇ ਨੇਤਾਵਾਂ ਵੱਲੋਂ ਕਿਸਾਨੀ ਮੰਗਾਂ ਪੂਰੀਆਂ ਕਰਨ ਬਾਰੇ ਧਾਰੀ ਚੁੱਪ ਦੇਸ਼ ਦੇ ਕਿਸਾਨਾਂ ਨੂੰ ਗੁੱਝੇ ਸੰਕੇਤ ਦੇ ਰਹੀ ਹੈ।

ਪੰਜਾਬ ਵਿੱਚ ਭਾਜਪਾ ਨਾਲ ਚੋਣ ਗੱਠਜੋੜ ਕਰਨ ਵਾਲੇ ਨੇਤਾਵਾਂ ਅਤੇ ਭਗਵਾਂ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਵੀ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਲਈ ਹੋਕਾ ਦਿੰਦਿਆਂ ਮਹਿਲਾ ਕਿਸਾਨ ਯੂਨੀਅਨ ਆਗੂਆਂ ਨੇ ਸੂਬੇ ਦੇ ਸਮੂਹ ਲੋਕਾਂ ਨੂੰ ਸੱਦਾ ਦਿੱਤਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਮੁਤਾਬਿਕ ਭਾਜਪਾ ਤੇ ਉਸਦੇ ਸਹਿਯੋਗੀ ਦਲਾਂ ਦਾ ਪੂਰਨ ਬਾਈਕਾਟ ਕਰਦੇ ਹੋਏ ਚੋਣਾਂ ਵਿੱਚ ਕਰਾਰੀ ਹਾਰ ਦੇਣ ਅਤੇ ਪਿੰਡਾਂ ਵਿੱਚ ਦਾਖਲ ਹੋਣ ਵੇਲੇ ਸਿੱਧੇ ਸਵਾਲ ਕੀਤੇ ਜਾਣ।

Today Now News

RELATED ARTICLES
- Advertisment -

POPULAR POSTS