17.1 C
Chandigarh

TODAY NOW NEWS

Friday, March 20, 2026
HomeBREAKING NEWSਜਨਰਲ ਅਬਜ਼ਰਵਰ ਨੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਸਵੀਪ ਪ੍ਰੋਗਰਾਮ...

ਜਨਰਲ ਅਬਜ਼ਰਵਰ ਨੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਸਵੀਪ ਪ੍ਰੋਗਰਾਮ ਤਹਿਤ ਕੀਤਾ ਗੀਤ ਰਿਲੀਜ਼

ਹਰ ਵੋਟਰ 20 ਫਰਵਰੀ ਨੂੰ ਆਪਣੀ ਵੋਟ ਜਰੂਰ ਪਾਵੇ-ਜਿਲ੍ਹਾ ਚੋਣ ਅਫਸਰ
ਮਾਨਸਾ, 15 ਫਰਵਰੀ: ਗੁਰਜੰਟ ਸਿੰਘ ਬਾਜੇਵਾਲੀਆ/ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ 20 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਪ੍ਰਕਿਰਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸੁਚੱਜੀ ਅਗਵਾਈ ਹੇਠ ਵੋਟਰਾਂ ਨੂੰ ਵੋਟ ਦੇ ਅਧਿਕਾਰ ਅਤੇ ਅਹਿਮੀਅਤ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਤਰ੍ਹਾਂ ਨਾਲ ਸਵੀਪ ਗਤੀਵਿਧੀਆਂ ਕਰਵਾਈਆ ਜਾ ਰਹੀਆਂ ਹਨ।


ਸਵੀਪ ਪ੍ਰੋਗਰਾਮ ਤਹਿਤ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਜਨਰਲ ਅਬਜਰਵਰ ਸ੍ਰੀ ਚੰਦਰੇਸ ਕੁਮਾਰ ਆਈ.ਏ.ਐਸ ਅਤੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਵੋਟਾਂ ਦਾ ਤਿਉਹਾਰ ਵਿਸ਼ੇ ਹੇਠ ਵੋਟਰਾਂ ਨੂੰ ਅਗਾਮੀ 20 ਫਰਵਰੀ ਨੂੰ ਵੋਟ ਲਾਜ਼ਮੀ ਪਾਉਣ ਦਾ ਸੱਦਾ ਦਿੰਦੇ ਹੋਏ ਤਿਆਰ ਕੀਤਾ ਇਕ ਗੀਤ ਰਿਲੀਜ਼ ਕੀਤਾ, ਜਿਸਦਾ ਮੰਤਵ ਹਰੇਕ ਵੋਟਰ ਨੂੰ ਬਿਨ੍ਹਾਂ ਕਿਸੇ ਡਰ ਲਾਲਚ, ਭੈਅ ਤੋਂ ਆਪਣੀ ਵੋਟ ਦੀ ਵਰਤੋਂ ਕਰਨ ਦਾ ਹੌਕਾ ਦੇਣਾ ਹੈ।
ਜਨਰਲ ਅਬਜਰਵਰ ਸ੍ਰੀ ਚੰਦਰੇਸ ਕੁਮਾਰ ਨੇ ਕਿਹਾ ਹਰੇਕ ਵੋਟਰ ਵਿਸ਼ੇਸ ਤੌਰ ਤੇ ਨਵੇਂ ਬਣੇ ਵੋਟਰਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨ ਚਾਹੀਦਾ ਹੈ। ਉਨ੍ਹਾਂ ਕਿਹਾ ਸਾਡੇ ਦੇਸ਼ ਦੇ ਸਵਿਧਾਨ ਨੇ 18 ਸਾਲ ਦੀ ਉਮਰ ਤੋਂ ਉਪਰ ਦੇ ਹਰ ਨਾਗਰਿਕ ਨੂੰ ਵੋਟ ਪਾਉਣ ਦਾ ਅਧਿਕਾਰ ਦਿੱਤਾ ਹੈ ਅਤੇ ਵੋਟਰ ਆਪਣੀ ਵੋਟ ਪਾ ਕੇ ਆਪਣੀ ਮਰਜ਼ੀ ਦੀ ਸਰਕਾਰ ਚੁਣ ਸਕਦਾ ਹੈ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ 20 ਫਰਵਰੀ ਦਿਨ ਐਤਵਾਰ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਜਰੂਰ ਕਰਨ। ਉਨ੍ਹਾਂ ਕਿਹਾ ਲੋਕਤੰਤਰ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਹਰ ਵੋਟਰ 20 ਫਰਵਰੀ ਨੂੰ ਆਪਣੀ ਵੋਟ ਜਰੂਰ ਪਾਵੇ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਅਮਰਪ੍ਰੀਤ ਕੌਰ ਸੰਧੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਮ ਨੋਡਲ ਅਫ਼ਸਰ ਸਵੀਪ ਨਵਨੀਤ ਜੋਸ਼ੀ, ਤਹਿਸੀਲਦਾਰ ਚੋਣ ਹਰੀਸ਼ ਕੁਮਾਰ, ਲੈਕਚਰਾਰ ਨਰਿੰਦਰ ਕੁਮਾਰ, ਜ਼ਿਲ੍ਹਾ ਸਾਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ, ਗੀਤ ਲਿਖਾਰੀ ਅਤੇ ਗਾਇਕ ਮਾਸਟਰ ਜਗਜੀਵਨ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS