17.4 C
Chandigarh

TODAY NOW NEWS

Friday, March 20, 2026
HomeBREAKING NEWSਵੋਟ ਦੀ ਵਰਤੋਂ ਲਾਜ਼ਮੀ ਕਰਨ ਸਬੰਧੀ ਪਿੰਡ ਖਿਆਲਾ ਕਲਾਂ ਵਿਖੇ ਜਾਗੋ ਰਾਹੀਂ...

ਵੋਟ ਦੀ ਵਰਤੋਂ ਲਾਜ਼ਮੀ ਕਰਨ ਸਬੰਧੀ ਪਿੰਡ ਖਿਆਲਾ ਕਲਾਂ ਵਿਖੇ ਜਾਗੋ ਰਾਹੀਂ ਵੋਟਰਾਂ ਨੂੰ ਕੀਤਾ ਜਾਗਰੂਕ

ਮਾਨਸਾ, 15 ਫਰਵਰੀ : ਗੁਰਜੰਟ ਸਿੰਘ ਬਾਜੇਵਾਲੀਆ/ ਵੋਟ ਦੇ ਅਧਿਕਾਰ ਪ੍ਰਤੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਪ੍ਰੋਗਰਾਮ ਤਹਿਤ ਵੱਖ-ਵੱਖ ਅੱਜ ਪਿੰਡ ਖ਼ਿਆਲਾ ਕਲਾਂ ਵਿਖੇ ਜਾਗੋ ਕੱਢ ਕੇ ਵੋਟ ਦੇ ਮਹੱਤਵ ਬਾਰੇ ਵੋਟਰਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਜਨਰਲ ਨਿਗਰਾਨ ਸ਼੍ਰੀ ਚੰਦਰੇਸ਼ ਕੁਮਾਰ ਅਤੇ ਨੋਡਲ ਅਫ਼ਸਰ ਸਵੀਪ ਸ਼੍ਰੀ ਨਵਨੀਤ ਜੋਸ਼ੀ ਵੱਲੋਂ ਸ਼ਿਰਕਤ ਕੀਤੀ ਗਈ।


ਜਨਰਲ ਅਬਜ਼ਰਵਰ ਸ਼੍ਰੀ ਚੰਦਰੇਸ਼ ਕੁਮਾਰ ਨੇ ਦੱਸਿਆ ਕਿ ਸਵੀਪ ਗਤੀਵਿਧੀਆਂ ਤਹਿਤ ਕਰਵਾਏ ਗਏ ਜਾਗੋ ਪ੍ਰੋਗਰਾਮ ਦਾ ਮੰਤਵ ਆਉਣ ਵਾਲੀ 20 ਫਰਵਰੀ ਨੂੰ ਹਰੇਕ ਵੋਟਰ ਨੂੰ ਵੋਟ ਪਾਉਣ ਦਾ ਸੁਨੇਹਾ ਦੇਣਾ ਹੈ। ਉਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਵੋਟਿੰਗ ਲਈ ਪ੍ਰੇਰਿਤ ਕਰਦੇ ਵੱਖ-ਵੱਖ ਸਾਧਨਾਂ ਰਾਹੀਂ ਜਾਗਰੂਕ ਕਰਨ ਸ਼ਲਾਘਾਯੋਗ ਉਪਰਾਲਾ ਹੈ। ਉਨਾਂ ਕਿਹਾ ਕਿ ਹਰੇਕ ਵੋਟਰ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਲਾਜ਼ਮੀ ਅਤੇ ਬਿਨਾਂ ਕਿਸੇ ਡਰ, ਲਾਲਚ ਤੋਂ ਮੁਕਤ ਹੋ ਕੇ ਕਰਨੀ ਚਾਹੀਦੀ ਹੈ।
ਨੋਡਲ ਅਫਸਰ ਸਵੀਪ ਸ਼੍ਰੀ ਨਵਨੀਤ ਜੋਸ਼ੀ ਨੇ ਦੱਸਿਆ ਕਿ ਜ਼ਿਲੇ ਅੰਦਰ ਵੋਟਰਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸਵੀਪ ਮੁਹਿੰਮ ਤਹਿਤ ਨੁਕੜ ਨਾਟਕ, ਜਾਗੋ, ਭਾਸ਼ਨ, ਕੁਇੱਜ ਮੁਕਾਬਲੇ ਆਦਿ ਕਰਵਾਏ ਜਾ ਰਹੇ ਹਨ।
ਇਸ ਮੌਕੇ ਐਕਸੀਅਨ ਵਾਟਰ ਸਪਲਾਈ ਕੇਵਲ ਕੁਮਾਰ, ਲੈਕਚਰਾਰ ਨਰਿੰਦਰ ਸਿੰਘ ਮੋਹਲ ਤੋਂ ਇਲਾਵਾ ਪਿੰਡ ਵਾਸੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS