ਚੰਡੀਗੜ੍ਹ : ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸਾਂ ਤਹਿਤ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਵਾਲੇ ਦਿਨ 20 ਜਨਵਰੀ, 2022 ਨੂੰ ਕਰਵਾਈਆਂ ਜਾ ਰਹੀਆਂ ਹਨ। ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਕੀਤੀ ਜਾਵੇਗੀ।

ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ‘ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ, 2022 ਨੂੰ ਸ਼ਾਮ 6 ਵਜੇ ਤੱਕ ਅਤੇ ਚੋਣਾਂ ਦੀ ਗਿਣਤੀ ਵਾਲੇ ਦਿਨ ਭਾਵ 10 ਮਾਰਚ, 2022 ਨੂੰ ਡਰਾਈ ਡੇ ਘੋਸ਼ਿਤ ਕੀਤਾ ਜਾਣਾ ਜਰੂਰੀ ਹੈ।
ਇਹ ਪ੍ਰਗਟਾਵਾ ਕਰਦਿਆਂ ਚੋਣ ਅਫਸਰ ਨੇ ਦੱਸਿਆ ਕਿ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਅੰਦਰ 18 ਫਰਵਰੀ, 2022 ਨੂੰ ਸ਼ਾਮ 6 ਵਜੇ ਤੋਂ 20 ਫਰਵਰੀ, 2022 ਨੂੰ ਚੋਣਾਂ ਮੁਕੰਮਲ ਹੋਣ ਤੱਕ ਅਤੇ ਚੋਣਾਂ ਦੀ ਗਿਣਤੀ ਵਾਲੇ ਦਿਨ ਮਿਤੀ 10 ਮਾਰਚ, 2022 ਨੂੰ ਡਰਾਈ ਡੇ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਬਗੈਰ ਲਾਇਸੰਸ ਅਨੁਮਤ ਮਾਤਰਾ ਤੋਂ ਵੱਧ ਸ਼ਰਾਬ ਸਟੋਰ ਕਰਨ ‘ਤੇ ਪੂਰਨ ਤੌਰ ‘ਤੇ ਰੋਕ ਲਗਾਈ ਜਾਂਦੀ ਹੈ।




