
ਸਰਦੂਲਗੜ/ਮਾਨਸਾ, 18 ਫਰਵਰੀ : ਗੁਰਜੰਟ ਸਿੰਘ ਬਾਜੇਵਾਲੀਆ/
ਵਿਧਾਨ ਸਭਾ ਹਲਕਾ ਸਰਦੂਲਗੜ ਦੇ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਅਤੇ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਅੰਦਰ ਨਿਰਪੱਖ ਚੋਣਾਂ ਕਰਵਾਉਣ ਲਈ ਆਦਰਸ਼ ਚੋਣ ਜ਼ਾਬਤਾ ਪੂਰੀ ਸਖ਼ਤੀ ਨਾਲ ਲਾਗੂ ਕੀਤਾ ਹੋਇਆ ਹੈ, ਇਸੇ ਤਹਿਤ ਆਦਰਸ ਚੋਣ ਜਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਅੱਜ ਹਲਕਾ ਸਰਦੂਲਗੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਖਿਲਾਫ਼ ਥਾਣਾ ਝੂਨੀਰ ਵਿਖੇ ਧਾਰਾ 188, 171 (ਐਚ) ਆਈ.ਪੀ.ਸੀ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ।
ਰਿਟਰਨਿੰਗ ਅਧਿਕਾਰੀ ਮੈਡਮ ਮਨੀਸ਼ਾ ਰਾਣਾ ਨੇ ਦੱਸਿਆ ਕਿ ਫਲਾਇੰਗ ਸਕੂਐਡ ਟੀਮ (ਐਫ.ਐਸ.ਟੀ) ਦੇ ਦੱਸਣ ਮੁਤਾਬਿਕ ਪਿੰਡ ਲਾਲਿਆਵਾਲੀ, ਝੂਨੀਰ, ਫੱਤਾ-ਮਾਲੋਕਾ ਆਦਿ ਵਿਖੇ ਸਰਦੂਲਗੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਿਕਰਮਜੀਤ ਸਿੰਘ ਮੌਫਰ ਵੱਲੋਂ ਰੋਡ ਸ਼ੋਅ ਕੀਤਾ ਜਾ ਰਿਹਾ ਸੀ, ਜਿਸ ਸਬੰਧੀ ਕੋਈ ਪ੍ਰਵਾਨਗੀ ਨਹੀ ਲਈ ਗਈ ਸੀ। ਉਨਾਂ ਦੱਸਿਆ ਕਿ ਰੋਡ ਸ਼ੋਅ ਦੌਰਾਨ ਵੱਡੀ ਗਿਣਤੀ ਮੋਟਰਸਾਇਲਕਾਂ ਅਤੇ ਗੱਡੀਆਂ ਦੀ ਵਰਤੋਂ ਕਰਕੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਸਮੇਂ ਸਮੇਂ ’ਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੀਟਿੰਗਾਂ ਰਾਹੀ ਸਮੁੱਚੀ ਜਾਣਕਾਰੀ ਪਹਿਲਾ ਤੋਂ ਦਿੱਤੀ ਜਾ ਚੁੱਕੀ ਹੈ। ਰਿਟਰਨਿੰਗ ਅਧਿਕਾਰੀ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਕੋਈ ਵਿਅਕਤੀ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਦਾ ਪਾਇਆ ਗਿਆ, ਤਾਂ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
I/321064/2022
ਤਸਵੀਰ : ਰਿਟਰਨਿੰਗ ਅਧਿਕਾਰੀ ਮਨੀਸ਼ਾ ਰਾਣਾ ਜਾਣਕਾਰੀ ਦਿੰਦੇ ਹੋਏ
ਐਫ.ਆਈ.ਆਰ ਦੀ ਕਾਪੀ ਨਾਲ ਨੱਥੀ ਹੈ।


