17.4 C
Chandigarh

TODAY NOW NEWS

Friday, March 20, 2026
HomeBREAKING NEWSਟੈਕਨੀਕਲ ਸਰਵਿਸਜ ਯੂਨੀਅਨ ਨੇ ਪ੍ਰਸ਼ਾਸ਼ਨ ਦੀ ਅਰਥੀ ਫੂਕੀ

ਟੈਕਨੀਕਲ ਸਰਵਿਸਜ ਯੂਨੀਅਨ ਨੇ ਪ੍ਰਸ਼ਾਸ਼ਨ ਦੀ ਅਰਥੀ ਫੂਕੀ

          ਖੰਨਾ, 25 ਫ਼ਰਵਰੀ (ਪਰਮਜੀਤ ਸਿੰੰਘ ਧੀਮਾਨ) - ਅੱਜ ਇੱਥੇ ਬਿਜਲੀ ਬੋਰਡ ਨਾਲ ਸਬੰਧਤ ਟੈਕਨੀਕਲ ਸਰਵਿਸਜ਼ ਯੂਨੀਅਨ ਦੀਆਂ ਵੱਖ ਵੱਖ ਜੱਥੇਬੰਦੀਆਂ ਨੇ ਚੰਡੀਗੜ੍ਹ ਕਾਰਪੋਰੇਸ਼ਨ ਦੇ ਨਿੱਜੀਕਰਨ ਦੇ ਵਿਰੋਧ ਵਿਚ ਕੁਲਦੀਪ ਸਿੰਘ ਤੇ ਜਗਦੀਸ਼ ਸਿੰਘ ਦੀ ਪ੍ਰਧਾਨਗੀ ਹੇਠਾਂ ਪ੍ਰਸ਼ਾਸ਼ਨ ਦੀ ਅਰਥੀ ਫੂਕ ਰੈਲੀ ਕੀਤੀ ਗਈ। ਇਸ ਮੌਕੇ ਬੋਲਦਿਆਂ ਬਲਵੀਰ ਸਿੰਘ ਅਤੇ ਕੁਲਵਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਬਿਜਲੀ ਕਾਰਪੋਰੇਸ਼ਨ ਦੇ ਨਿੱਜੀਕਰਨ ਦੇ ਵਿਰੋਧ ਅਤੇ 72 ਘੰਟਿਆਂ ਤੋਂ ਹੜਤਾਲ ਤੇ ਚੱਲ ਰਹੇ ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਦੀ ਹਿਮਾਇਤ ਵਿਚ ਕਾਮਿਆਂ ਨੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਹੜਤਾਲੀ ਬਿਜਲੀ ਮੁਲਾਜ਼ਮਾਂ ਦੀ ਥਾਂ ਪਾਵਰਕਾਮ ਮੈਨੇਜਮੈਂਟ ਵੱਲੋਂ ਹੋਰ ਮੁਲਾਜ਼ਮਾਂ ਦੀ ਡਿਊਟੀ ਲਾਉਣ ਤੇ ਬਾਈਕਾਟ ਕੀਤਾ ਜਾਵੇਗਾ। ਜੇਕਰ ਫ਼ਿਰ ਵੀ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਆਪਣਾ ਫੈਸਲਾ ਵਾਪਸ ਨਾ ਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਸਿਰ ਹੋਵੇਗੀ। ਕਮਲਜੀਤ ਸਿੰਘ, ਪ੍ਰੇਮ ਸਿੰਘ, ਸੰਕੇਤ ਸ਼ਰਮਾ, ਅਵਤਾਰ ਸਿੰਘ, ਰਕੇਸ਼ ਕੁਮਾਰ ਅਤੇ ਜਸਵਿੰਦਰ ਸਿੰਘ ਨੇ ਕਿਹਾ ਕਿ ਸਰਕਾਰਾਂ ਕੌਮਾਂਤਰੀ ਵਿੱਤੀ ਸੰਸਥਾਵਾਂ ਦੇ ਨਿਰਦੇਸ਼ਾਂ ਅਨੁਸਾਰ ਬਿਜਲੀ ਖੇਤਰ ਵਿਚ ਸੁਧਾਰਾਂ ਦੇ ਨਾਂਅ ਹੇਠ ਵੱਖ-ਵੱਖ ਰਾਜਾਂ ਦੇ ਬਿਜਲੀ ਕਾਰਪੋਰੇਸ਼ਨਾਂ ਦਾ ਨਿੱਜੀਕਰਨ ਕਰਕੇ ਬਿਜਲੀ ਬਿੱਲ-2022 ਪਾਸ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਭਾਵੇਂ ਇਕ ਵਾਰ ਕਿਸਾਨ ਸੰਘਰਸ਼ ਦੇ ਦਬਾਅ ਹੇਠਾਂ ਮੋਦੀ ਹਕੂਮਤ ਨੇ ਬਿਜਲੀ ਬਿੱਲ ਲੋਕ ਸਭਾ ਵਿਚ ਪਾਸ ਕਰਾਉਣ ਤੋਂ ਹੱਥ ਪਿੱਛੇ ਖਿੱਚ ਲਏ ਹਨ, ਪਰ ਕੇਂਦਰ ਸਰਕਾਰ ਨੇ ਆਪਣਾ ਇਰਾਦਾ ਨਹੀਂ ਤਿਆਗਿਆ। ਉਨ੍ਹਾਂ ਕਿਹਾ ਕਿ ਬਿਜਲੀ ਖੇਤਰ ਨਿੱਜੀ ਹੱਥਾਂ ਵਿਚ ਚਲੇ ਜਾਣ ਨਾਲ ਜਿੱਥੇ ਪੱਕੇ ਰੁਜ਼ਗਾਰ ਦਾ ਉਜਾੜਾ ਹੋਵੇਗਾ, ਉੱਥੇ ਬਿਜਲੀ ਮਹਿੰਗੇ ਹੋ ਕੇ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ।
Today Now News

RELATED ARTICLES
- Advertisment -

POPULAR POSTS