ਖੰਨਾ, 26 ਫਰਵਰੀ (ਪਰਮਜੀਤ ਸਿੰਘ ਧੀਮਾਨ)- ਸਿਹਤ ਵਿਭਾਗ ਪੰਜਾਬ ਤੇ ਸਿਵਲ ਸਰਜਨ ਲੁਧਿਆਣਾ ਦੀਆਂ ਹਿਦਾਇਤਾਂ ਅਨੁਸਾਰ ਇਥੋਂ ਦੇ ਨੇੜਲੇ ਪਿੰਡ ਨੇੜਲੇ ਪਿੰਡ ਮਾਨੂੰਪੁਰ ਵਿਖੇ ਸੀ. ਐਚ. ਸੀ. ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵੀ ਦੱਤ ਦੀ ਅਗਵਾਈ ਹੇਠਾਂ ਪਿੰਡ ਵਿਚ ਪੰਜ ਸਾਲ ਤੱਕ ਦੀ ਉਮਰ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਡਾ. ਦੱਤ ਨੇ ਕਿਹਾ ਕਿ ਪਲਸ ਪੋਲੀਓ ਰਾਊਂਡ ਅਧੀਨ 0 ਤੋਂ 5 ਸਾਲ ਤੱਕ ਉਮਰ ਦੇ 14390 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਪਿੰਡਾਂ ਵਿਚ 152 ਬੂਥ ਲਾਏ ਜਾਣਗੇ ਅਤੇ ਜੋ ਬੱਚੇ ਇਸ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ 152 ਟੀਮਾਂ ਦਾ ਗਠਨ ਕੀਤਾ ਗਿਆ ਹੈ ਤੇ 16 ਸੁਪਰਵਾਈਜ਼ਰ ਲਾਏ ਗਏ ਹਨ। ਇਸ ਮੌਕੇ ਗੁਰਦੀਪ ਸਿੰਘ ਨੇ ਲੋਕਾਂ ਨੂੰ ਆਪਣੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀ ਅਪੀਲ ਕੀਤੀ।






