17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਜ਼ਿਲੇ ਭਰ ਚ ਦੂਜੇ ਦਿਨ 27857 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ :...

ਜ਼ਿਲੇ ਭਰ ਚ ਦੂਜੇ ਦਿਨ 27857 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ : ਡਾ ਗੁਰਿੰਦਰਬੀਰ ਕੌਰ

ਕਪੂਰਥਲਾ : (ਨਿਰਮਲ ਸਿੰਘ)ਸਿਵਲ ਸਰਜਨ ਕਪੂਰਥਲਾ ਡਾ ਗੁਰਿੰਦਰਬੀਰ ਕੌਰ ਦੀ ਅਗਵਾਈ ਚ ਜ਼ਿਲੇ ਭਰ ਚ ਅੱਜ ਕੌਮੀ ਪਲਸ ਪੋਲੀਓ ਮੁਹਿੰਮ ਤਹਿਤ 0 ਤੋ 5 ਤੱਕ ਦੇ 27857 ਬੱਚਿਆਂ ਨੂੰ ਸਿਹਤ ਕਾਮਿਆਂ ਵੱਲੋਂ ਘਰ ਘਰ ਜਾ ਕੇ ਪੋਲਿਓ ਬੂੰਦਾਂ ਪਿਲਾਈਆਂ ਗਈਆਂ।
ਇਸ ਮੌਕੇ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਤਿੰਨ ਦਿਨ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਇਕ ਪਹਿਲੇ ਦਿਨ 36744 ਅਤੇ ਦੂਜੇ ਦਿਨ 27857 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਹਨ ਅਤੇ ਹੁਣ ਤੱਕ 64601ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਬਾਕੀ ਬੱਚਿਆਂ ਨੂੰ ਕੱਲ ਦਵਾਈ ਪਿਲਾਕੇ ਟੀਚਾ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਸਾਰੇ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ 0 ਤੋ 5 ਤੱਕ ਦਾ ਬੱਚਾ ਪੋਲੀਓ ਬੂੰਦਾਂ ਤੋ ਵਾਂਝਾ ਨਾ ਰਹੇ। ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਫੀਲਡ ਚ ਚੈਕਿੰਗ ਕਰਨ ਲਈ ਸੁਪਰਵਾਈਜ਼ਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਤਾਂ ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਉਨ੍ਹਾਂ ਮੋਬਾਇਲ ਟੀਮਾਂ ਨੂੰ ਖਾਸ ਤੌਰ ਤੇ ਨਿਰਦੇਸ਼ ਦਿੱਤੇ ਕਿ ਸਲਮ ਏਰੀਆ ਵਿਚ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਬਿਨਾ ਨਾ ਰਹੇ।

Today Now News

RELATED ARTICLES
- Advertisment -

POPULAR POSTS