
ਨਵੀਂ ਦਿੱਲੀ: ਰੂਸ ਦੀ ਬੰਬਾਰੀ ਦਰਮਿਆਨ ਭਾਰਤ ਲਈ ਯੂਕਰੇਨ ਤੋਂ ਬੁਰੀ ਖ਼ਬਰ ਆ ਰਹੀ ਹੈ। ਬੰਬ ਧਮਾਕੇ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵਿੱਟਰ ‘ਤੇ ਇਹ ਦੁਖਦ ਖਬਰ ਸਾਂਝੀ ਕੀਤੀ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਕਰਨਾਟਕ ਦੇ ਹਾਵੇਰੀ ਜ਼ਿਲੇ ਦੇ ਨਿਵਾਸੀ ਨਵੀਨ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਨਵੀਨ ਚੌਥੇ ਸਾਲ ਦਾ ਵਿਦਿਆਰਥੀ ਸੀ।
ਪੁੱਤਰ ਦੀ ਮੌਤ ਦੀ ਖ਼ਬਰ ਸੁਣਨ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਹ ਖ਼ਬਰ ਸੁਣਨ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਵਿਦਿਆਰਥੀ ਦੀ ਪਛਾਣ ਨਵੀਨ ਵਜੋਂ ਹੋਈ ਹੈ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਦਿੱਤੀ ਹੈ। ਅੱਜ ਸਵੇਰ ਤੋਂ ਰੂਸ ਨੇ ਯੂਕਰੇਨ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਹਮਲੇ ਤੇਜ਼ ਕਰ ਦਿੱਤੇ ਹਨ।
ਬਾਗਚੀ ਨੇ ਟਵੀਟ ਕੀਤਾ, ‘ਅਸੀਂ ਡੂੰਘੇ ਦੁੱਖ ਨਾਲ ਪੁਸ਼ਟੀ ਕਰਦੇ ਹਾਂ ਕਿ ਅੱਜ ਸਵੇਰੇ ਖਾਰਕਿਵ ‘ਚ ਗੋਲੀਬਾਰੀ ‘ਚ ਇਕ ਭਾਰਤੀ ਵਿਦਿਆਰਥੀ ਦੀ ਜਾਨ ਚਲੀ ਗਈ। ਵਿਦੇਸ਼ ਮੰਤਰਾਲਾ ਪੀੜਤ ਪਰਿਵਾਰ ਦੇ ਸੰਪਰਕ ‘ਚ ਹੈ। ਅਸੀਂ ਪਰਿਵਾਰ ਪ੍ਰਤੀ ਗਹਿਰੀ ਸੰਵੇਦਨਾ ਪ੍ਰਗਟ ਕਰਦੇ ਹਾਂ।




