
ਮਾਨਸਾ 4 ਮਾਰਚ ਗੁਰਜੰਟ ਸਿੰਘ ਬਾਜੇਵਾਲੀਆ/ਕੇਦਰ ਦੀ ਮੋਦੀ ਸਰਕਾਰ ਲਗਾਤਾਰ ਸੰਘਾਤਮਕ ਤੇ ਫੈਡਰਲ ਢਾਂਚੇ ਨੂੰ ਕਮਜੋਰ ਕਰਨ ਲਈ ਫੈਸਲੇ ਲੈ ਰਹੀ ਹੈ ਤੇ ਸੰਵਿਧਾਨਿਕ ਸੰਸਥਾਵਾਂ ਨੂੰ ਦਰਕਿਨਾਰ ਕਰ ਰਹੀ ਹੈ , ਬਿਆਸ ਭਾਖੜਾ ਮਨੇਜਮੈਂਟ ਬੋਰਡ ਸੰਬੰਧੀ ਤਾਜਾ ਫੈਸਲਾ ਵੀ ਇਸੇ ਕੜੀ ਦਾ ਨਤੀਜਾ ਹੈ ਤੇ ਰਾਜਾ ਦੇ ਅਧਿਕਾਰਾ ਤੇ ਕੇਦਰ ਵੱਲੋ ਮਾਰਿਆ ਡਾਕਾ ਹੈ , ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਬਾ ਗੱਜਣ ਸਿੰਘ ਟਾਡੀਆ ਭਵਨ ਵਿੱਖੇ ਕਾਮਰੇਡ ਨਛੱਤਰ ਸਿੰਘ ਢੈਪਈ ਦੀ ਪ੍ਰਧਾਨਗੀ ਹੇਠ ਹੋਈ ਸੀਪੀਆਈ ਐਮ ਜਿਲ੍ਹਾ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਪੀਆਈ ਐਮ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਤੇ ਜਿਲ੍ਹਾ ਸਕੱਤਰ ਕਾਮਰੇਡ ਬਲਦੇਵ ਸਿੰਘ ਬਾਜੇਵਾਲਾ ਨੇ ਕੀਤਾ , ਉਨ੍ਹਾਂ ਕਿਹਾ ਕਿ ਕੇਦਰ ਆਪਣੇ ਨਾਦਰਸ਼ਾਹੀ ਫੁਰਮਾਨ ਨੂੰ ਫੋਰੀ ਤੋਰ ਤੇ ਵਾਪਸ ਲਵੇ ਤੇ ਰਾਜਾ ਦੇ ਅਧਿਕਾਰਾ ਤੇ ਡਾਕੇ ਮਾਰਨੇ ਬੰਦ ਕਰੇ ।
ਮੀਟਿੰਗ ਵਿੱਚ ਪਾਰਟੀ ਵੱਲੋ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਤੋ ਲੜੀ ਚੋਣ ਸਬੰਧੀ ਤਸੱਲੀ ਪ੍ਰਗਟ ਕੀਤੀ ਗਈ ਤੇ ਸੀਮਿਤ ਸਾਧਨਾਂ ਦੇ ਬਾਵਜੂਦ ਪਾਰਟੀ ਨੇ ਪੂਰੀ ਤਨਦੇਹੀ ਨਾਲ ਹਲਕੇ ਦੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਤੇ ਲੋਕਾਂ ਨੇ ਵੀ ਪਾਰਟੀ ਨੂੰ ਭਰਵਾਂ ਪਿਆਰ ਦਿੱਤਾ ।
ਇਸ ਮੌਕੇ ਹੋਰਨਾਂ ਤੋ ਇਲਾਵਾ ਐਡਵੋਕੇਟ ਸਵਰਨਜੀਤ ਸਿੰਘ ਦਲਿਓ , ਕਾਮਰੇਡ ਅਮਰਜੀਤ ਸਿੰਘ ਖੋਖਰ , ਕਾਮਰੇਡ ਸਾਧੂ ਸਿੰਘ ਰਾਮਾਨੰਦੀ , ਕਾਮਰੇਡ ਤੇਜਾ ਹੀਰਕਾ , ਕਾਮਰੇਡ ਗੁਰਪਿਆਰ ਸਿੰਘ ਫੱਤਾ , ਕਾਮਰੇਡ ਜਸਵੰਤ ਸਿੰਘ ਬੀਰੋਕੇ , ਕਾਮਰੇਡ ਹਰਨੇਕ ਸਿੰਘ ਖੀਵਾ , ਕਾਮਰੇਡ ਰਾਜਿੰਦਰ ਸਿੰਘ ਹੀਰੇਵਾਲਾ , ਕਾਮਰੇਡ ਸੰਕਰ ਜਟਾਣਾਂ , ਕਾਮਰੇਡ ਬਲਵਿੰਦਰ ਸਿੰਘ ਕੋਟਧਰਮੂ , ਕਾਮਰੇਡ ਰਾਜੂ ਗੋਸਵਾਮੀ ਆਦਿ ਨੇ ਵੀ ਵਿਚਾਰ ਸਾਂਝੇ ਕੀਤੇ ।
ਜਾਰੀ ਕਰਤਾ : ਐਡਵੋਕੇਟ ਕੁਲਵਿੰਦਰ ਸਿੰਘ ਉੱਡਤ
ਮੋਬਾਈਲ : 94632 91722





