
ਨਵੀਂ ਦਿੱਲੀ : ਸੋਨੇ ਤੇ ਚਾਂਦੀ ਦੀਆਂ ਕੀਮਤਾਂ ਅੱਜ ਫਿਰ ਚੜ੍ਹ ਗਈਆਂ। ਕੀਮਤੀ ਧਾਤੂ ਦੀਆਂ ਮਜ਼ਬੂਤ ਅੰਤਰਰਾਸ਼ਟਰੀ ਕੀਮਤਾਂ ਅਤੇ ਰੁਪਏ ‘ਚ ਭਾਰੀ ਗਿਰਾਵਟ ਕਾਰਨ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ ਸੋਨਾ 1,298 ਰੁਪਏ ਵਧ ਕੇ 53,784 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ। ਪਿਛਲੇ ਕਾਰੋਬਾਰ ‘ਚ ਸੋਨਾ 52,486 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। ਚਾਂਦੀ ਵੀ 1,910 ਰੁਪਏ ਚੜ੍ਹ ਕੇ 70,977 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ, ਜੋ ਪਿਛਲੇ ਕਾਰੋਬਾਰ ‘ਚ 69,067 ਰੁਪਏ ਪ੍ਰਤੀ ਕਿਲੋਗ੍ਰਾਮ ਸੀ।
ਸੋਮਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 84 ਪੈਸੇ ਦੀ ਗਿਰਾਵਟ ਨਾਲ 77.01 (ਆਰਜ਼ੀ) ਦੇ ਪੱਧਰ ‘ਤੇ ਬੰਦ ਹੋਇਆ। ਕੌਮਾਂਤਰੀ ਬਾਜ਼ਾਰ ‘ਚ ਸੋਨਾ ਚੜ੍ਹ ਕੇ 1,996 ਡਾਲਰ ਪ੍ਰਤੀ ਔਂਸ ਅਤੇ ਚਾਂਦੀ 25.81 ਡਾਲਰ ਪ੍ਰਤੀ ਔਂਸ ਦੇ ਪੱਧਰ ‘ਤੇ ਰਹੀ। HDFC ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਵਸਤੂਆਂ) ਤਪਨ ਪਟੇਲ ਨੇ ਕਿਹਾ ਕਿ ਰੂਸ ਅਤੇ ਯੂਕਰੇਨ ਵਿਚਾਲੇ ਵਧਦੇ ਤਣਾਅ ਕਾਰਨ ਸੋਮਵਾਰ ਦੇ ਵਪਾਰ ‘ਚ ਸੋਨਾ 2,000 ਡਾਲਰ ਪ੍ਰਤੀ ਔਂਸ ਤੋਂ ਉੱਪਰ ਪਹੁੰਚ ਗਿਆ।




