ਮਾਨਸਾ, 9 ਮਾਰਚ: ਗੁਰਜੰਟ ਸਿੰਘ ਬਾਜੇਵਾਲੀਆ/ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਲਗਾਈਆਂ ਵੱਖ-ਵੱਖ ਫਸਲਾਂ ਦੀਆਂ ਖੇਤ ਪ੍ਰਦਰਸ਼ਨੀਆਂ ਦਾ ਮੁੱਖ ਖੇਤੀਬਾੜੀ ਅਫਸਰ, ਡਾ. ਮਨਜੀਤ ਸਿੰਘ ਸਮੇਤ ਡਾ. ਚਮਨਦੀਪ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ), ਡਾ. ਜਸਲੀਨ ਕੌਰ ਧਾਲੀਵਾਲ, ਖੇਤੀਬਾੜੀ ਵਿਕਾਸ ਅਫ਼ਸਰ ਨੇ ਜਾਇਜ਼ਾ ਲਿਆ।
ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਸਲੀ ਵਿਭਿੰਨਤਾ ਤਹਿਤ ਤੇਲ ਬੀਜ ਫਸਲਾਂ ਨੂੰ ਪ੍ਰਫੁੱਲਤ ਕਰਨ ਲਈ ਮਾਨਸਾ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਵਿੱਚ 25 ਛੋਲਿਆਂ ਦੀਆਂ ਅਤੇ 25 ਸਰ੍ਹੋਂ ਦੀਆਂ ਪ੍ਰਦਸ਼ਨੀਆਂ ਲਗਾਈਆਂ ਗਈਆਂ ਹਨ। ਡਾ. ਚਮਨਦੀਪ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਇਸ ਸਮੇਂ ਛੋਲਿਆਂ ਦੀ ਅਤੇ ਸਰ੍ਹੋਂ ਦੀ ਫਸਲ ਦੀ ਹਾਲਤ ਬਹੁਤ ਵਧੀਆ ਹੈ ਅਤੇ ਦੋਵਾਂ ਫਸਲਾਂ ਦਾ ਝਾੜ ਵਧੀਆਂ ਆਉਣ ਦੀ ਆਸ ਹੈ।
ਡਾ. ਜਸਲੀਨ ਕੌਰ ਧਾਲੀਵਾਲ ਨੇ ਮੌਜੂਦ ਕਿਸਾਨਾਂ ਨੂੰ ਆਉਣ ਵਾਲੀ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੀ ਰੋਕਥਾਮ ਦੇ ਤਰੀਕਿਆਂ ਤੋਂ ਜਾਣੂ ਕਰਵਾਇਆ। ਇਸ ਸਮੇਂ ਬਲਾਕ ਮਾਨਸਾ ਦੇ ਪਿੰਡ ਗੇਹਲੇ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਡਾ. ਪ੍ਰਦੀਸ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਸ੍ਰੀ ਪਰਾਗਦੀਪ ਸਿੰਘ, ਬੀ.ਟੀ.ਐਮ (ਆਤਮਾ), ਲਕਸਦੀਪ ਕੋਰ, ਏ.ਟੀ.ਐਮ (ਆਤਮਾ) ਤੋਂ ਇਲਾਵਾ ਮੋਹਤਬਰ ਕਿਸਾਨ ਸ੍ਰੀ ਰਮੇਸ਼ਵਰ ਸ਼ਰਮਾ, ਬਲਵਿੰਦਰ ਸਿੰਘ, ਅਤੇ ਕਾਲਾ ਸਿੰਘ ਮੌਜੂਦ ਸਨ।






