16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਵਜੋਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਨੂੰ ਵਧਾਈ

ਨਵਜੋਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਨੂੰ ਵਧਾਈ

ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਟਵੀਟ ਕਰਕੇ ਆਪ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ ਹੈ-ਲੋਕਾਂ ਦੀ ਆਵਾਜ਼, ਰੱਬ ਦੀ ਆਵਾਜ਼..

ਦੱਸ ਦਈਏ ਕਿ ਪੰਜਾਬ ਵਿਚ ਆਪ ਦੀ ਇਕਪਾਸੜ ਜਿੱਤ ਨਜ਼ਰ ਆ ਰਹੀ ਹੈ। ਆਪ 100 ਦੇ ਅੰਕੜੇ ਵੱਲ ਵਧ ਰਹੀ ਹੈ। ਦੱਸ ਦਈਏ ਕਿ ਸਿੱਧੂ ਕਾਂਗਰਸ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਹਨ। ਇਸ ਸਮੇਂ ਉਹ ਹਾਰਦੇ ਨਜ਼ਰ ਆ ਰਹੇ ਹਨ। ਇਥੋਂ ਆਪ ਦੇ ਉਮੀਦਵਾਰ ਅੱਗੇ ਹਨ।ਪੰਜਾਬ ਵਿਚ ਆਪ ਦੀ ਸਰਕਾਰ ਬਣਨੀ ਹੁਣ ਤੈਅ ਹਨ। ਇਸ ਲਈ ਨਵਜੋਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਟਵੀਟ ਕਰਕੇ ਆਪ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ ਹੈ-ਲੋਕਾਂ ਦੀ ਆਵਾਜ਼, ਰੱਬ ਦੀ ਆਵਾਜ਼..ਕਾਂਗਰਸ ਚੋਣਾਂ ਵਿਚ ਵੱਡੀ ਹਾਰ ਵੱਲ ਵਧ ਰਹੀ ਹੈ। ਗਿੱਦੜਬਾਹਾ ਤੋਂ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਚੋਣ ਹਾਰ ਗਏ ਹਨ। ਇਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਹੋਈ ਹੈ। ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਚੋਣ ਹਾਰ ਗਏ ਹਨ। ਇਸੇ ਤਰ੍ਹਾਂ ਸੁਨਾਮ ਤੋਂ ਆਪ ਉਮੀਦਵਾਰ ਅਮਨ ਅਰੋੜਾ ਨੇ ਜਿੱਤ ਹਾਸਲ ਕੀਤੀ ਹੈ।

ਕਾਂਗਰਸ ਦੇ ਰਾਣਾ ਗੁਰਜੀਤ ਨੇ ਕਪੂਰਥਲਾ ਸੀਟ ਜਿੱਤ ਲਈ ਹੈ। ਇਸੇ ਤਰ੍ਹਾਂ ਭਾਜਪਾ ਦੇ ਉਮੀਦਵਾਰ ਅਸ਼ਵਨੀ ਸ਼ਰਮਾ ਨੇ ਪਠਾਨਕੋਟ ਤੋਂ ਜਿੱਤ ਹਾਸਲ ਕੀਤੀ ਹੈ।

ਪੰਜਾਬ ਵਿਧਾਨ ਸਭਾ ਦੇ ਵੋਟਾਂ ਦੀ ਗਿਣਤੀ ਦੇ ਤਾਜ਼ਾ ਰੁਝਾਨ ਵਿੱਚ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ, ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਪਿੱਛੇ ਚੱਲ ਰਹੇ ਹਨ।

ਭਦੌੜ ਤੇ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਿੱਛੇ ਹਨ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਚੋਣਾਂ ਦੇ ਰੁਝਾਨ ਵਿੱਚ ਆਪ 89, ਕਾਂਗਰਸ 15, ਭਾਜਪਾ 3 ਤੇ ਸ਼੍ਰੋਮਣੀ ਅਕਾਲੀ ਦਲ 9 ਸੀਟਾਂ ’ਤੇ ਅੱਗੇ ਚੱਲ ਰਹੇ ਹਨ।

Today Now News

RELATED ARTICLES
- Advertisment -

POPULAR POSTS