
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਵਾਸਤੇ ਦਿੱਲੀ ਲਈ ਰਵਾਨਾ ਹੋ ਗਏ ਹਨ। ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਕੱਲ੍ਹ 12 ਮਾਰਚ ਨੂੰ ਭਗਵੰਤ ਮਾਨ ਰਾਜਪਾਲ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ।











