17.1 C
Chandigarh

TODAY NOW NEWS

Thursday, March 19, 2026
HomeBREAKING NEWSਭਗਵੰਤ ਮਾਨ ਵੱਲੋਂ DGP ਨੂੰ ਹੁਸ਼ਿਆਰਪੁਰ ਗਊ ਹੱਤਿਆ ਕਾਂਡ ਦੀ ਜਾਂਚ ਦੇ...

ਭਗਵੰਤ ਮਾਨ ਵੱਲੋਂ DGP ਨੂੰ ਹੁਸ਼ਿਆਰਪੁਰ ਗਊ ਹੱਤਿਆ ਕਾਂਡ ਦੀ ਜਾਂਚ ਦੇ ਹੁਕਮ

ਚੰਡੀਗੜ੍ਹ: ਹੁਸ਼ਿਆਰਪੁਰ ਜ਼ਿਲ੍ਹੇ ਦੇ ਚੋਲਾਂਗ ਰੇਲਵੇ ਕਰਾਸਿੰਗ ਨੇੜੇ ਗਊ ਹੱਤਿਆ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਸੂਬੇ ਦੇ ਡੀਜੀਪੀ ਨੂੰ ਇਸ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।
ਡੀਜੀਪੀ ਨੂੰ ਹਦਾਇਤਾਂ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸ਼ਰਾਰਤੀ ਅਨਸਰ ਅਜਿਹੀਆਂ ਅਣਮਨੁੱਖੀ ਕਾਰਵਾਈਆਂ ਤੋਂ ਦੂਰ ਰਹਿਣ ਕਿਉਂਕਿ ਅਮਨ ਕਾਨੂੰਨ ਦੀ ਵਿਵਸਥਾ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਜਿਹੇ ਅਪਰਾਧਾਂ ਨੂੰ ਅੰਜਾਮ ਦੇ ਕੇ ਸੂਬੇ ਦਾ ਅਮਨ-ਸ਼ਾਂਤੀ ਵਾਲਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਡੀਜੀਪੀ ਨੂੰ ਇਹ ਵੀ ਕਿਹਾ ਕਿ ਅਜਿਹੇ ਘਿਨਾਉਣੇ ਕੰਮਾਂ ਵਿੱਚ ਸ਼ਾਮਲ ਹੋਰਨਾਂ ਨੂੰ ਰੋਕਣ ਲਈ ਗਊਆਂ ਦੇ ਸਿਰ ਕਲਮ ਕਰਨ ਵਾਲੇ ਪਾਏ ਜਾਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਉਧਰ, ਮਾਨ ਨੇ ਕਿਹਾ ਕਿ ਇਸ ਨਾ ਮੁਆਫ਼ੀਯੋਗ ਅਤੇ ਬੇਹੱਦ ਸ਼ਰਮਨਾਕ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਜਿਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ।

ਭਗਵੰਤ ਮਾਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਹਾਲਾਤ ਵਿੱਚ ਸੰਜਮ ਵਰਤਣ ਕਿਉਂਕਿ ਸੂਬਾ ਪੁਲਿਸ ਨੂੰ ਪਹਿਲਾਂ ਹੀ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।

Today Now News

RELATED ARTICLES
- Advertisment -

POPULAR POSTS