17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕਿਸਾਨਾਂ ਵੱਲੋਂ ਹੱਕੀਂ ਮੰਗਾਂ ਸਬੰਧੀ ਰੋਸ ਧਰਨਾ 21 ਨੂੰ

ਕਿਸਾਨਾਂ ਵੱਲੋਂ ਹੱਕੀਂ ਮੰਗਾਂ ਸਬੰਧੀ ਰੋਸ ਧਰਨਾ 21 ਨੂੰ

ਖੰਨਾ, 16 ਮਾਰਚ (ਪਰਮਜੀਤ ਸਿੰੰਘ ਧੀਮਾਨ)- ਸਥਾਨਕ ਮਾਰਕੀਟ ਕਮੇਟੀ ਦਫਤਰ ਵਿਖੇ ਕਿਸਾਨ-ਮਜ਼ਦੂਰ ਸੰਘਰਸ਼ ਐਸੋਸ਼ੀਏਸ਼ਨ ਪੰਜਾਬ-ਖੰਨਾ ਦੇ ਮੈਬਰਾਂ ਦੀ ਇੱਕਤਰਤਾ ਰਾਜਿੰਦਰ ਸਿੰਘ ਬੈਨੀਪਾਲ ਦੀ ਪ੍ਰਧਾਨਗੀ ਹੇਠਾਂ ਹੋਈ। ਜਿਸ ਵਿਚ ਫੈਸਲਾ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ 21 ਮਾਰਚ ਨੂੰ ਐਸ.ਡੀ.ਐਮ ਦਫ਼ਤਰ ਖੰਨਾ ਅੱਗੇ ਧਰਨੇ ਦੇ ਕੇ ਮੰਗ ਪੱਤਰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਤੇ ਕੇਂਦਰ ਸਰਕਾਰ ਨੇ ਹਿੱਸਾ ਖ਼ਤਮ ਕਰ ਦਿੱਤਾ ਹੈ, ਜਿਸ ਕਾਰਨ ਪੰਜਾਬ ਤੇ ਹਰਿਆਣਾ ਨੂੰ ਇਸ ਦੀ ਭਾਰੀ ਕੀਮਤ ਅਦਾ ਕਰਨੀ ਪਵੇਗੀ। ਕੇਂਦਰ ਨੇ ਸਾਰਾ ਕੰਟਰੋਲ ਆਪਣੇ ਹੱਥਾਂ ਵਿਚ ਕਰ ਲਿਆ ਹੈ, ਜੋ ਨਿੰਦਣਯੋਗ ਕਦਮ ਹੈ। ਕਿਸਾਨਾਂ ਨੇ ਕਿਹਾ ਕਿ ਅੰਦੋਲਨ ਦੌਰਾਨ ਜਿਨ੍ਹਾਂ ਕਿਸਾਨਾਂ ਤੇ ਕੇਸ ਦਰਜ ਕੀਤੇ ਗਏ ਸਨ, ਉਹ ਅਜੇ ਤੱਕ ਵਾਪਸ ਨਹੀਂ ਲਏ, ਲਖੀਮਪੁਰ ਖੀਰੀ ਦੇ ਮੁਲਜ਼ਮਾਂ ਨੂੰ ਸਜ਼ਾ ਦੇਣ ਦੀ ਥਾਂ ਰਿਹਾਅ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਉਪਰੋਕਤ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਸਿਰ ਹੋਵੇਗੀ। ਇਸ ਮੌਕੇ ਕਸ਼ਮੀਰਾ ਸਿੰਘ, ਅਮਰਜੀਤ ਸਿੰਘ, ਡਾ. ਚਰਨਜੀਤ ਸਿੰਘ, ਕੁਲਵੰਤ ਸਿੰਘ, ਪਰਮਿੰਦਰ ਸਿੰਘ, ਰਾਜਕਮਲਵੀਰ ਸਿੰਘ, ਅਮਰੀਕ ਸਿੰਘ, ਅਮਰਜੀਤ ਸਿੰਘ, ਮਲਕੀਤ ਸਿੰਘ, ਦਵਿੰਦਰ ਸਿੰਘ, ਗੁਰਮੇਲ ਸਿੰਘ, ਸੁੱਖੀ ਰਤਨਪਾਲੋਂ, ਸਾਗਰ ਮੁਹੰਮਦ, ਨਿਰਮਲ ਸਿੰਘ, ਦਲਜੀਤ ਸਿੰਘ, ਪਰਮਿੰਦਰ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS