17.4 C
Chandigarh

TODAY NOW NEWS

Friday, March 20, 2026
HomeBREAKING NEWSਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਰਾਗੀ ਸਭਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੇ...

ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਰਾਗੀ ਸਭਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਪ੍ਰਤੀ ਪ੍ਰਗਟਾਏ ਰੋਸ ਦੀ ਕੀਤੀ ਹਮਾਇਤ

ਚੰਡੀਗੜ੍ਹ, 17 ਮਾਰਚ 2022: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖਾਂ ਪ੍ਰਤੀ ਵਰਤੇ ਗਏ ਬਦਤਮੀਜ਼ ਸ਼ਬਦ ਦੀ ਨਿੰਦਾ ਕਰਨ ਵਾਲੇ ਹਜ਼ੂਰੀ ਰਾਗੀ ਜਥਿਆਂ ਦੀ ਜਥੇਬੰਦੀ ਸ਼੍ਰੋਮਣੀ ਰਾਗੀ ਸਭਾ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਥ ਦੇ ਸਰਵ ਉੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ 100 ਸਾਲ ਤੋਂ ਵੱਧ ਪੁਰਾਣੀ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਬੜਾ ਸ਼ਾਨਾਮੱਤਾ ਇਤਿਹਾਸ ਹੈ।
ਸ: ਢੀਂਡਸਾ ਨੇ ਸ਼੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਦੀ ਜਥੇਬੰਦੀ ਸ਼੍ਰੋਮਣੀ ਰਾਗੀ ਸਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਰਾਗੀ ਸਭਾ ਵੱਲੋਂ ਚੱਕਿਆ ਗਿਆ ਇਹ ਸਹੀ ਕਦਮ ਹੈ

Today Now News

RELATED ARTICLES
- Advertisment -

POPULAR POSTS