
ਚੰਡੀਗੜ੍ਹ :-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਕੈਬਨਿਟ ਦਾ ਐਲਾਨ ਕਰ ਦਿੱਤਾ ਹੈ । ਜਿਸ ਵਿੱਚ 10 ਮੰਤਰੀ ਕੱਲ੍ਹ ਗਵਰਨਰ ਹਾਊਸ ਵਿਖੇ 11 ਵਜੇ ਹੇਠ ਲਿਖੇ ਮੰਤਰੀ ਸਹੁੰ ਚੁੱਕਣਗੇ ।
ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ (AAP) ਸਰਕਾਰ ਦੇ ਮੰਤਰੀ ਕੱਲ੍ਹ ਸਵੇਰੇ 11 ਵਜੇ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਜ ਭਵਨ ਵਿੱਚ ਹੋਵੇਗਾ। ਇਸ ਤੋਂ ਬਾਅਦ 12:30 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਪਹਿਲੀ ਮੀਟਿੰਗ ਹੋਵੇਗੀ ਜਿਸ ਵਿੱਚ ‘ਆਪ’ ਦੇ ਚੋਣ ਐਲਾਨਾਂ ਸਬੰਧੀ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਤੋਂ ਇਲਾਵਾ 17 ਮੰਤਰੀ ਬਣਾਏ ਜਾ ਸਕਦੇ ਹਨ। ਹਾਲਾਂਕਿ ਸ਼ੁਰੂਆਤ ‘ਚ 10 ਮੰਤਰੀ ਸਹੁੰ ਚੁੱਕਣਗੇ।




