
ਸ਼ਾਹਕੋਟ, 18 ਮਾਰਚ :ਪਿੰਡ ਮੱਲ੍ਹੀਆਂ ਕਲਾਂ ਨੇੜੇ ਇਕ ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਵਿਅਕਤੀਆਂ ਵਲੋਂ 14 ਮਾਰਚ ਨੂੰ ਕਤਲ ਕਰ ਦਿੱਤੇ ਗਏ ਅੰਤਰ-ਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਅੰਤਿਮ ਸਸਕਾਰ 19 ਮਾਰਚ ਦਿਨ ਸ਼ਨੀਵਾਰ ਨੂੰ ਉਨ੍ਹਾਂ ਦੇ ਪਿੰਡ ਨੰਗਲ ਅੰਬੀਆਂ ‘ਚ ਦੁਪਹਿਰ 12 ਵਜੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪਿੰਡ ਨੰਗਲ ਅੰਬੀਆਂ ਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਖੇਡ ਗਰਾਊਂਡ ‘ਚ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਦਰਸ਼ਨਾਂ ਲਈ ਰੱਖਿਆ ਜਾਵੇਗਾ।




