ਮੋਗਾ 20 ਮਾਰਚ ( )
ਸਕੂਲ ਸਿੱਖਿਆ ਵਿਭਾਗ ਪੰਜਾਬ ਦੁਆਰਾ ਵਿੱਦਿਅਕ ਵਰ੍ਹੇ 2022-2023 ਲਈ ਦਾਖ਼ਲਾ ਮੁਹਿੰਮ ਜ਼ੋਰਾਂ ਤੇ ਹੈ।ਇਸੇ ਕੜੀ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸੁਸ਼ੀਲ ਕੁਮਾਰ ਤੁਲੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਵਰਿੰਦਰਪਾਲ ਸਿੰਘ ਨੇ ਜਾਣਕਾਰੀ ਸਾਂਝੇ ਕਰਦਿਆਂ ਦੱਸਿਆ ਕਿ ਇਸ ਵਾਰ ਵੀ ਮੋਗਾ ਜ਼ਿਲ੍ਹੇ ਦੇ ਸਮੂਹ ਪ੍ਰਾਇਮਰੀ, ਮਿਡਲ , ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਕੂਲ ਪ੍ਰਬੰਧਕੀ ਕਮੇਟੀਆਂ ਇਲਾਕੇ ਦੇ ਮੋਹਤਬਰ ਪਤਵੰਤਿਆਂ , ਚੁਣੇ ਹੋਏ ਨੁਮਾਇੰਦਿਆਂ , ਮਾਪਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਚਲਾਈ ਜਾ ਰਹੀ ਹੈ । ਜਿਸ ਵਿੱਚ ਪ੍ਰੀ ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤੱਕ ਰਜਿਸਟ੍ਰੇਸ਼ਨ ਅਤੇ ਦਾਖਲਾ ਸ਼ੁਰੂ ਹੈ । ਜਿਕਰਯੋਗ ਹੈ ਕਿ ਪ੍ਰੀ ਪ੍ਰਾਇਮਰੀ ਜਮਾਤਾਂ ਵਿਚ ਤਿੰਨ ਸਾਲ ਤੋਂ ਉੱਪਰ ਦੇ ਵਿਦਿਆਰਥੀ ਦਾਖਲਾ ਲੈ ਸਕਦੇ ਹਨ। ਇਸ ਵਾਰ ਦਾਖਲਾ ਮੁਹਿੰਮ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅਨੇਕ ਕਦਮ ਉਠਾਏ ਜਾ ਰਹੇ ਹਨ । ਇਸ ਸਬੰਧੀ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਮਿਤੀ ਤੇਈ ਮਾਰਚ ਦੋ ਹਜਾਰ ਬਾਈ ਵਾਲੇ ਦਿਨ ਮੋਗਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿਚਲੇ ਧਾਰਮਿਕ , ਸਾਂਝੇ ਅਤੇ ਮਹੱਤਵਪੂਰਣ ਸਥਾਨਾਂ ਉੱਤੇ ਅਨਾਊਂਸਮੈਂਟ ਰਾਹੀਂ ਪ੍ਰਚਾਰ ਅਭਿਆਨ ਚਲਾਇਆ ਜਾ ਰਿਹਾ ਹੈ ।ਜਿਸ ਵਿੱਚ ਸਕੂਲ ਦੇ ਸਟਾਫ਼ ਵਿਦਿਆਰਥੀ ਅਤੇ ਸਕੂਲ ਪ੍ਰਬੰਧਕੀ ਕਮੇਟੀਆਂ ਦਾਖਲਾ ਮੁਹਿੰਮ ਨੂੰ ਪ੍ਰਚਾਰਿਤ , ਪ੍ਰਸਾਰਿਤ ਅਤੇ ਪ੍ਰਫੁਲਿਤ ਕਰਨ ਲਈ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਨਾਲ ਜੋਡ਼ਨ ਲਈ ਬੇਨਤੀਆਂ ਕਰਨਗੇ । ਇਸ ਤੋਂ ਇਲਾਵਾ ਨੁੱਕੜ ਨਾਟਕਾਂ ਰਾਹੀਂ ਵੀ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਲਈ ਪ੍ਰੋਤਸਾਹਿਤ ਅਤੇ ਪ੍ਰੇਰਿਤ ਕੀਤਾ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਰਾਕੇਸ਼ ਕੁਮਾਰ ਮੱਕਡ਼ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਦਾਖ਼ਲਾ ਲੈ ਰਹੇ ਮਾਂਪਿਆਂ ਦੇ ਵਿਚਾਰਾਂ ਸੰਬੰਧੀ ਵੀਡੀਓਜ਼ ਨੂੰ ਵੀ ਵਿਭਾਗ ਦੇ ਸੋਸ਼ਲ ਮੀਡੀਆ ਪਲੈਟਫਾਰਮ ਉੱਤੇ ਸਾਂਝਾ ਕੀਤਾ ਜਾਏਗਾ । ਇਸ ਸੰਬੰਧੀ ਪਡ਼੍ਹੋ ਪੰਜਾਬ ਪਡ਼੍ਹਾਓ ਪੰਜਾਬ ਦੀ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਨਾਲ ਸਬੰਧਤ ਟੀਮ ਨੇ ਦੱਸਿਆ ਕਿ ਸਕੂਲਾਂ ਵਿੱਚ ਨਵਾਂ ਦਾਖ਼ਲਾ ਲੈਣ ਲਈ ਆ ਰਹੇ ਵਿਦਿਆਰਥੀਆਂ ਦੇ ਸਵਾਗਤ ਲਈ ਸੈਲਫੀ ਪੁਆਇੰਟ ਵੀ ਬਣਾਏ ਜਾ ਰਹੇ ਹਨ । ਇਸ ਤੋਂ ਇਲਾਵਾ ਵਿਭਾਗੀ ਹੁਕਮਾਂ ਅਨੁਸਾਰ ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਪ੍ਰਚਾਰ ਕਰਦਿਆਂ ਵੀ ਦਾਖ਼ਲਾ ਮੁਹਿੰਮ ਚਲਾਈ ਜਾ ਰਹੀ ਹੈ ਸੋਸ਼ਲ ਮੀਡੀਆ ਕੁਆਰਡੀਨੇਟਰ ਹਰਸ਼ ਕੁਮਾਰ ਗੋਇਲ ਨੇ ਦੱਸਿਆ ਕਿ ਪੈਂਫਲੇਟਸ ,ਪੋਸਟਰਜ , ਵੀਡੀਓਜ ,ਐਨੀਮੇਟਿਡ (ਕਾਰਟੂਨ) ਵੀਡੀਓਜ ਆਦਿ ਰਾਹੀਂ ਵੀ ਸਰਕਾਰੀ ਸਕੂਲਾਂ ਦੇ ਫੇਸਬੁੱਕ ਪੇਜ਼ ਅਤੇ ਦੂਸਰੇ ਸੋਸ਼ਲ ਮੀਡੀਆ ਪਲੇਟਫਾਰਮ ਦੀ ਵਰਤੋਂ ਕਰਦਿਆਂ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਨੂੰ ਪ੍ਰਚਾਰਿਤ ਤੇ ਪ੍ਰਸਾਰਿਤ ਕੀਤਾ ਜਾ ਰਿਹਾ ਹੈ ਜਿਕਰਯੋਗ ਹੈ ਕਿ ਸਰਕਾਰੀ ਸਕੂਲਾਂ ਵਿੱਚ ਪਿਛਲੇ ਵਰ੍ਹੇ ਨਾਲੋਂ ਦਸ ਪ੍ਰਤੀਸ਼ਤ ਵਧੇਰੇ ਦਾਖਲੇ ਦਾ ਲਕਸ਼ ਨਿਰਧਾਰਤ ਕੀਤਾ ਗਿਆ ਹੈ । ਜਿਸ ਲਈ ਜ਼ਿਲ੍ਹੇ ਵਿੱਚ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਪੱਧਰ ਤੇ ਅਲੱਗ ਅਲੱਗ ਐਨਰੋਲਮੈਂਟ ਬੂਸਟਰ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਜ਼ਿਲ੍ਹੇ ਦੇ ਸਮੂਹ ਸਿੱਖਿਆ ਅਧਿਕਾਰੀਆਂ ਤੋਂ ਇਲਾਵਾ ਸਕੂਲ ਪ੍ਰਿੰਸੀਪਲ , ਇੰਚਾਰਜ ਸਾਹਿਬਾਨ , ਹੈੱਡਮਾਸਟਰ ਸਾਹਿਬਾਨ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ , ਸੈਂਟਰ ਹੈੱਡ ਟੀਚਰ, ਹੈੱਡ ਟੀਚਰ , ਲੈਕਚਰਰ, ਮਾਸਟਰ ਅਤੇ ਅਧਿਆਪਕ ਹਰ ਸੰਭਵ ਯਤਨ ਕਰ ਰਹੇ ਹਨ ।







