16 C
Chandigarh

TODAY NOW NEWS

Friday, March 20, 2026
HomeBREAKING NEWSਹਰਜੋਤ ਸਿੰਘ ਬੈਂਸ ਨੇ ਖਣਨ ਤੇ ਭੂ-ਵਿਗਿਆਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ,...

ਹਰਜੋਤ ਸਿੰਘ ਬੈਂਸ ਨੇ ਖਣਨ ਤੇ ਭੂ-ਵਿਗਿਆਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਜੇਲਾਂ ਅਤੇ ਕਾਨੂੰਨ ਤੇ ਵਿਧਾਨਿਕ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ, 22 ਮਾਰਚ:

ਸ੍ਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਸਹੀ 9 ਵਜੇ ਸਿਵਲ ਸਕੱਤਰੇਤ, ਚੰਡੀਗੜ ਵਿਖੇ ਪੰਜਾਬ ਦੇ ਸਭ ਤੋਂ ਛੋਟੀ ਉਮਰ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ। ਸ੍ਰੀ ਬੈਂਸ ਨੇ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਜੇਲਾਂ ਅਤੇ ਕਾਨੂੰਨ ਤੇ ਵਿਧਾਨਿਕ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ। ਅਹੁਦਾ ਸੰਭਾਲਣ ਦੀਆਂ ਰਸਮਾਂ ਮੁਕੰਮਲ ਕਰਨ ਉਪਰੰਤ ਸ੍ਰੀ ਬੈਂਸ ਵਿਧਾਨ ਸਭਾ ਸੈਸਨ ਵਿੱਚ ਸਮੇਂ ਸਿਰ ਸਾਮਲ ਹੋਣ ਲਈ ਰਵਾਨਾ ਹੋ ਗਏ।

ਜ਼ਿਕਰਯੋਗ ਹੈ ਕਿ ਗੈਰ-ਸਿਆਸੀ ਪਿਛੋਕੜ ਵਾਲੇ ਹਰਜੋਤ ਸਿੰਘ ਬੈਂਸ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਹਨ।

ਹਰਜੋਤ ਸਿੰਘ ਬੈਂਸ ਨੇ 2014 ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ ਤੋਂ ਬੀ.ਏ. ਐਲ.ਐਲ.ਬੀ. (ਆਨਰਜ) ਅਤੇ 2018 ਵਿੱਚ ਲੰਡਨ ਸਕੂਲ ਆਫ ਇਕਨਾਮਿਕਸ ਐਂਡ ਪੋਲੀਟਿਕਲ ਸਾਇੰਸ (ਐਲ.ਐਸ.ਈ.), ਲੰਡਨ ਯੂ.ਕੇ. ਤੋਂ ਅੰਤਰਰਾਸਟਰੀ ਮਨੁੱਖੀ ਅਧਿਕਾਰ ਕਾਨੂੰਨ ਦੀ ਡਿਗਰੀ ਹਾਸਲ ਕੀਤੀ ਹੈ।

ਅਹੁਦਾ ਸੰਭਾਲਣ ਉਪਰੰਤ ਸ੍ਰੀ ਬੈਂਸ ਨੇ ਕਿਹਾ, “ਮੈਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਪਰਮਾਤਮਾ ਦਾ ਤਹਿ ਦਿਲੋਂ ਸੁਕਰਗੁਜਾਰ ਹਾਂ।“ ਉਨਾਂ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਵੀ ਉਨਾਂ ਨੂੰ ਵੱਡੀ ਜਿੰਮੇਵਾਰੀ ਸੌਂਪਣ ਲਈ ਧੰਨਵਾਦੀ ਹਨ । ਉਹਨਾਂ ਅੱਗੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੰਦੇ ਹਨ ਕਿ ਸੂਬੇ ਦੀ ਬਿਹਤਰੀ ਲਈ 24 ਘੰਟੇ ਪੂਰੀ ਸਰਗਰਮੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਉਨਾਂ ਨੂੰ ਅਲਾਟ ਕੀਤੇ ਗਏ ਵਿਭਾਗਾਂ ਵਿੱਚੋਂ ਭਿ੍ਰਸਟਾਚਾਰ ਨੂੰ ਜੜੋਂ ਖ਼ਤਮ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ, “ਮੈਂ 3 ਤੋਂ 6 ਮਹੀਨਿਆਂ ਵਿੱਚ ਨਵੀਂ ਖਣਨ ਨੀਤੀ ਲਿਆਵਾਂਗਾ, ਜੋ ਕਿ ਮੁੱਖ ਰੂਪ ਵਿੱਚ ਸੂਬੇ ਦੇ ਖਜਾਨੇ ਨੂੰ ਬਚਾਉਣ ‘ਤੇ ਕੇਂਦਰਿਤ ਹੋਵੇਗੀ ਅਤੇ ਬਚਾਏ ਗਏ ਆਮਦਨੀ ਸਰੋਤਾਂ ਦੀ ਵਰਤੋਂ ਪੰਜਾਬ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕੀਤੀ ਜਾਵੇਗੀ।“

ਪੰਜਾਬ ਦੀਆਂ ਜੇਲਾਂ ਦੀ ਸਥਿਤੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਅਲਾਟ ਕੀਤੇ ਵਿਭਾਗਾਂ ਵਿੱਚੋਂ ਜੇਲ ਮਹਿਕਮਾ ਬਹੁਤ ਸੰਵੇਦਨਸ਼ੀਲ ਹੈ ਅਤੇ ਉਹ ਜੇਲਾਂ ਅੰਦਰ ਹੋਣ ਵਾਲੀ ਕਿਸੇ ਵੀ ਕਿਸਮ ਦੀ ਤਸਕਰੀ ਨੂੰ ਰੋਕਣ ਲਈ ਵੱਡੇ ਪੱਧਰ ‘ਤੇ ਸੁਧਾਰ ਲਿਆਉਣਗੇ। ਉਨਾਂ ਕਿਹਾ ਕਿ ਪੰਜਾਬ ਦੀਆਂ ਜੇਲਾਂ ਵਿੱਚੋਂ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਠੱਲ ਪਾਉਣ ਲਈ ਵੀ ਸਖਤ ਕਦਮ ਚੁੱਕੇ ਜਾਣਗੇ।

ਹਰਜੋਤ ਸਿੰਘ ਬੈਂਸ ਨੇ ਪੰਜਾਬ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਦੀਆਂ ਆਪਣੀਆਂ ਯੋਜਨਾਵਾਂ ਬਾਰੇ ਦੱਸਦਿਆਂ ਕਿਹਾ ਕਿ ਉਹ ਪਿੰਡਾਂ ਦੇ ਸੱਭਿਆਚਾਰਕ ਵਿਰਸੇ ਅਤੇ ਗਤੀਵਿਧੀਆਂ ਨੂੰ ਉਜਾਗਰ ਕਰਨ ਲਈ ਆਪਣੇ ਪੱਧਰ ‘ਤੇ ਹਰ ਸੰਭਵ ਕੋਸਸਿ ਕਰਨਗੇ ਜੋ ਵਿਸਵ ਭਰ ਦੇ ਸੈਲਾਨੀਆਂ ਨੂੰ ਆਕਰਸਿਤ ਕਰਨ ਵਿੱਚ ਸਹਾਈ ਹੋਣਗੀਆਂ।

Today Now News

RELATED ARTICLES
- Advertisment -

POPULAR POSTS