17.1 C
Chandigarh

TODAY NOW NEWS

Thursday, March 19, 2026
HomeBREAKING NEWSਸ਼ਹੀਦਾਂ ਨੂੰ ਸਿਜਦਾ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ, ਭ੍ਰਿਸ਼ਟਾਚਾਰ ਖ਼ਿਲਾਫ਼ ਚੱਲੇਗੀ ਹੈਲਪਲਾਈਨ

ਸ਼ਹੀਦਾਂ ਨੂੰ ਸਿਜਦਾ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ, ਭ੍ਰਿਸ਼ਟਾਚਾਰ ਖ਼ਿਲਾਫ਼ ਚੱਲੇਗੀ ਹੈਲਪਲਾਈਨ

ਚੰਡੀਗੜ੍ਹ: ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਪੂਰਾ ਦੇਸ਼ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਖਟਕੜਾ ਕਲਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਹੈ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ਦੇ ਹੂਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ।ਭ੍ਰਿਸ਼ਟਾਚਾਰ ਖ਼ਿਲਾਫ਼ ਹੈਲਪਲਾਈਨ ਜਾਰੀ ਕਰਨਗੇ ਮਾਨਹੂਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸ਼ਹੀਦ ਭਗਤ ਸਿੰਘ ਖਟਕੜਾ ਕਲਾ ਵਿਖੇ ਪਹੁੰਚਣਗੇ, ਜਿੱਥੇ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਉਹ ਭ੍ਰਿਸ਼ਟਾਚਾਰ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ (Anti-Corruption Helpline Number) ਕਰਨਗੇ।ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਇੱਕ ਵਟਸਐਪ ਨੰਬਰ ਸ਼ੁਰੂ (helpline number against corruption) ਕਰੇਗੀ ਤਾਂ ਜੋ ਲੋਕਾਂ ਵੱਲੋਂ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਰਿਸ਼ਵਤ ਮੰਗਣ ਵਾਲੇ ਭ੍ਰਿਸ਼ਟ ਅਧਿਕਾਰੀਆਂ ਜਾਂ ਹੋਰ ਗਲਤ ਕੰਮਾਂ ਵਿੱਚ ਸ਼ਾਮਲ ਅਧਿਕਾਰੀਆਂ ਦੀਆਂ ਵੀਡੀਓਜ਼ ਅਪਲੋਡ ਕੀਤੀਆਂ ਜਾ ਸਕਣ ਅਤੇ ਅਜਿਹੇ ਗਲਤ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾ ਸਕੇ।ਉਨ੍ਹਾਂ ਕਿਹਾ ਸੀ ਕਿ ਹੁਣ ਤੋਂ ਸੂਬੇ ਵਿਚ ਹਫਤਾ ਵਸੂਲੀ ਨਹੀਂ ਹੋਣ ਦਿੱਤੀ ਜਾਵੇਗੀ , ਜਦਕਿ ਹੁਣ ਤੱਕ ਹਫਤਾ-ਵਸੂਲੀ ਦਾ ਹਿੱਸਾ ਮੰਤਰੀਆਂ ਤੱਕ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਕੋਈ ਮੰਤਰੀ ਜਾਂ ਵਿਧਾਇਕ ਭ੍ਰਿਸ਼ਟਾਚਾਰ ਦਾ ਨਾ ਤਾਂ ਸਮਰਥਨ ਕਰੇਗਾ ਅਤੇ ਨਾ ਹੀ ਇਸ ਬਾਰੇ ਕੋਈ ਫੋਨ ਕਰੇਗਾ।

Today Now News

RELATED ARTICLES
- Advertisment -

POPULAR POSTS