17.4 C
Chandigarh

TODAY NOW NEWS

Friday, March 20, 2026
HomeBREAKING NEWSਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਵਾਲੇ ਵਾਹਨਾਂ 'ਤੇ ਪਾਬੰਦੀ ਬਾਰੇ ਹਿਮਾਚਲ ਦੇ ਮੁੱਖ...

ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਵਾਲੇ ਵਾਹਨਾਂ ‘ਤੇ ਪਾਬੰਦੀ ਬਾਰੇ ਹਿਮਾਚਲ ਦੇ ਮੁੱਖ ਮੰਤਰੀ ਦਾ ਬਿਆਨ ਮੰਦਭਾਗਾ-ਐਡਵੋਕੇਟ ਧਾਮੀ

ਅੰਮ੍ਰਿਤਸਰ, 23 ਮਾਰਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਵਲੋਂ ਸਿੱਖ ਝੰਡਿਆਂ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੇ ਮਾਮਲੇ ਵਿਚ ਦਿੱਤੇ ਬਿਆਨ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਮੁੱਖੀ ਹਰ ਫ਼ਿਰਕੇ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੁੰਦਾ ਹੈ, ਉਸ ਦਾ ਫਿਰਕੂਵਾਦੀ ਬਿਆਨ ਦੇਸ਼ ਦੀ ਸ਼ਾਂਤੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਵਾਲੇ ਸਿੱਖਾਂ ਦੇ ਕੌਮੀ ਸ਼ਹੀਦ ਹਨ, ਜਿਨ੍ਹਾਂ ਨੂੰ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ਹੀਦ ਦਾ ਖ਼ਿਤਾਬ ਬਖ਼ਸ਼ਿਆ ਹੋਇਆ ਹੈ।

Today Now News

RELATED ARTICLES
- Advertisment -

POPULAR POSTS