17.1 C
Chandigarh

TODAY NOW NEWS

Friday, March 20, 2026
HomeBREAKING NEWSਸਰਕਾਰ ਪੁਰਾਣੀ ਪੈਨਸ਼ਨ ਸਕੀਮ ਦਾ ਵਾਅਦਾ ਨਿਭਾਏ - ਦਰਸ਼ਨ ਅਲੀਸ਼ੇਰ

ਸਰਕਾਰ ਪੁਰਾਣੀ ਪੈਨਸ਼ਨ ਸਕੀਮ ਦਾ ਵਾਅਦਾ ਨਿਭਾਏ – ਦਰਸ਼ਨ ਅਲੀਸ਼ੇਰ

ਮਾਨਸਾ 23 ਮਾਰਚ ( ਗੁਰਜੰਟ ਸਿੰਘ ਬਾਜੇਵਾਲੀਆ) ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮਾਨਸਾ ਦੇ ਆਗੂਆਂ ਨੇ ਆਪ ਸਰਕਾਰ ਵੱਲੋਂ ਕੀਤਾ ਵਾਅਦਾ ਯਾਦ ਕਰਵਾਉਂਦਿਆਂ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦਾ ਜਲਦੀ ਐਲਾਨ ਕਰੇ। ਜਿਲ੍ਹਾ ਕਨਵੀਨਰ ਦਰਸ਼ਨ ਸਿੰਘ ਅਲੀਸ਼ੇਰ ਨੇ ਕਿਹਾ ਕਿ ਪੈਨਸ਼ਨ ਬਹਾਲੀ ਲਈ ਸਰਕਾਰ ਨੂੰ ਕਿਸੇ ਪ੍ਰਕਾਰ ਦੀ ਵਿੱਤ ਦੀ ਜਰੂਰਤ ਨਹੀਂ ਹੈ ਬਲਕਿ ਇਸ ਨਾਲ ਸਰਕਾਰ ਦਾ ਖਜਾਨਾ ਭਰਨ ਵਾਲਾ ਹੈ ਕਿਉਂਕਿ ਕਾਰਪੋਰੇਟ ਲੋਕਾਂ ਕੋਲ NPS ਦਾ ਪਿਆ ਅਰਬਾਂ ਰੁਪਿਆ ਸਰਕਾਰ ਦੇ ਖਜਾਨੇ ਵਿੱਚ ਜਮ੍ਹਾ ਹੋਵੇਗਾ ਅਤੇ ਖਜਾਨੇ ਦੀ ਲੁੱਟ ਬੰਦ ਹੋਵੇਗੀ। ਜਿਕਰਯੋਗ ਹੈ ਕਿ 2004 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਦੀ ਪੈਨਸ਼ਨ ਬੰਦ ਕਰ ਦਿੱਤੀ ਸੀ। ਜਿਸ ਕਾਰਨ ਰਿਟਾਇਰ ਹੋ ਰਹੇ ਮੁਲਾਜਮ ਦੁਬਾਰਾ ਬੇਰੁਜਗਾਰੀ ਵੱਲ ਵਧ ਰਹੇ ਹਨ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵੱਖ-ਵੱਖ ਧਰਨਿਆਂ ਵਿੱਚ ਜਾ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਅਤੇ ਐਲਾਨ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ। ਹੁਣ ਮੁਲਾਜਮਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਐਲਾਨ ਦੀ ਜਲਦੀ ਆਸ ਹੈ ਕਿ ਉਹ ਪੈਨਸ਼ਨ ਬਹਾਲ ਕਰਕੇ ਮੁਲਾਜਮਾਂ ਦੀ ਚਿੰਤਾ ਦੂਰ ਕਰੇ। ਇਸ ਮੌਕੇ ਕਰਮਜੀਤ ਸਿੰਘ ਤਾਮਕੋਟ, ਗੁਰਪ੍ਰੀਤ ਸਿੰਘ ਦਲੇਲਵਾਲਾ, ਬੇਅੰਤ ਰੜ੍ਹ, ਰਜਿੰਦਰ ਸਿੰਘ, ਜਤਿੰਦਰਪਾਲ ਭੀਖੀ, ਕਵਿਤਾ ਸ਼ਰਮਾ, ਜਸਵੰਤ ਕੌਰ ਨੇ ਵੀ ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਆਪਣਾ ਸੰਘਰਸ਼ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ।

Today Now News

RELATED ARTICLES
- Advertisment -

POPULAR POSTS