17.1 C
Chandigarh

TODAY NOW NEWS

Thursday, March 19, 2026
HomeBREAKING NEWSਪੰਜਾਬ ਸਰਕਾਰ ਨੇ ਵੱਖ ਵੱਖ ਵਿਭਾਗੀ ਪ੍ਰੀਖਿਆਵਾਂ ਲਈ ਅਰਜ਼ੀਆਂ ਮੰਗੀਆਂ

ਪੰਜਾਬ ਸਰਕਾਰ ਨੇ ਵੱਖ ਵੱਖ ਵਿਭਾਗੀ ਪ੍ਰੀਖਿਆਵਾਂ ਲਈ ਅਰਜ਼ੀਆਂ ਮੰਗੀਆਂ

ਪੰਜਾਬ ਸਰਕਾਰ ਵੱਲੋਂ 18 ਅਪ੍ਰੈਲ ਤੋਂ 22 ਅਪ੍ਰੈਲ, 2022 ਤੱਕ ਹੋਣ ਵਾਲੀਆਂ ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰਾਂ/ਆਈ.ਪੀ.ਐਸ. ਅਫਸਰਾਂ, ਤਹਿਸੀਲਦਾਰ/ਮਾਲ ਕਰਮਚਾਰੀਆਂ ਅਤੇ ਹੋਰ ਵਿਭਾਗਾਂ ਦੀਆਂ ਵਿਭਾਗੀ ਪ੍ਰੀਖਿਆਵਾਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪ੍ਰੀਖਿਆ ਵਿੱਚ ਬੈਠਣ ਦੇ ਚਾਹਵਾਨ ਅਧਿਕਾਰੀ, 1 ਅਪ੍ਰੈਲ, 2022 ਤੱਕ ਆਪਣੀਆਂ ਅਰਜ਼ੀਆਂ ਨਿਰਧਾਰਤ ਪ੍ਰੋਫਾਰਮੇ ਵਿੱਚ ਆਪਣੇ ਵਿਭਾਗਾਂ ਰਾਹੀਂ ਪ੍ਰਮੁੱਖ ਸਕੱਤਰ, ਪ੍ਰਸੋਨਲ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐਸ. ਸਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਨੂੰ ਭੇਜ ਸਕਦੇ ਹਨ।
ਉਨਾਂ ਅੱਗੇ ਕਿਹਾ ਕਿ ਕਿਸੇ ਵੀ ਸੂਰਤ ਵਿੱਚ ਸਿੱਧੀ ਭੇਜੀ ਅਰਜ਼ੀ ਉਤੇ ਵਿਚਾਰ ਨਹੀਂ ਕੀਤਾ ਜਾਵੇਗਾ ਅਤੇ ਅਧੂਰੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਜਾਣਗੀਆਂ। ਅਜਿਹੀਆਂ ਅਰਜ਼ੀਆਂ ਨੂੰ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਅਤੇ ਇਸ ਦੀ ਸਾਰੀ ਜਿੰਮੇਵਾਰੀ ਸਬੰਧਤ ਬਿਨੈਕਾਰ ਦੀ ਹੋਵੇਗੀ। ਜਿਸ ਉਮੀਦਵਾਰ ਨੂੰ 11 ਅਪ੍ਰੈਲ, 2022 ਤੱਕ ਰੋਲ ਨੰਬਰ ਪ੍ਰਾਪਤ ਨਹੀਂ ਹੁੰਦਾ, ਉਹ ਈ-ਮੇਲ ( [email protected]) ਜਾਂ ਟੈਲੀਫੋਨ 0172-2740553 (ਪੀਬੀਐਕਸ-4648) ਰਾਹੀਂ ਪੀ.ਸੀ.ਐਸ. ਸ਼ਾਖਾ ਨਾਲ ਸੰਪਰਕ ਕਰ ਸਕਦਾ ਹੈ।

Today Now News

RELATED ARTICLES
- Advertisment -

POPULAR POSTS