17.1 C
Chandigarh

TODAY NOW NEWS

Thursday, March 19, 2026
HomeBREAKING NEWSਪੰਜਾਬ ਵਿਚ ਧੜਾ-ਧੜ ਲੱਗ ਰਹੇ ਪ੍ਰੀਪੇਡ ਬਿਜਲੀ ਮੀਟਰਾਂ ਬਾਰੇ ਜਵਾਬ ਦੇਣ ਭਗਵੰਤ...

ਪੰਜਾਬ ਵਿਚ ਧੜਾ-ਧੜ ਲੱਗ ਰਹੇ ਪ੍ਰੀਪੇਡ ਬਿਜਲੀ ਮੀਟਰਾਂ ਬਾਰੇ ਜਵਾਬ ਦੇਣ ਭਗਵੰਤ ਮਾਨ’

ਬਰਨਾਲਾ: ਪੰਜਾਬ ਵਿਚ ਸਮਾਰਟ ਬਿਜਲੀ ਮੀਟਰ ਲਗਾਉਣ ਦੀ ਪਰਿਕ੍ਰਿਆ ਤੇਜ ਕਰ ਦਿੱਤੀ ਗਈ ਹੈ। ਇਸ ਦੇ ਚੱਲਦੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਟਰ ਲਗਾਉਣ ਉੱਤੇ ਕਿਸਾਨ ਸੰਗਠਨਾਂ ਦੁਆਰਾ ਵਿਰੋਧ ਜਤਾਇਆ ਜਾ ਰਿਹਾ ਹੈ ਅਤੇ ਬਿਜਲੀ ਮੀਟਰ ਨੂੰ ਉਤਾਰਿਆ ਜਾ ਰਿਹਾ ਹੈ।ਇਸ ਦੇ ਚੱਲਦੇ ਬਰਨਾਲਾ ਦੇ ਕਸਬਾ ਧਨੌਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਪਿੰਡ ਵਿੱਚ ਹੀ ਲਗਾਏ ਗਏ ਇੱਕ ਮੀਟਰ ਨੂੰ ਉਤਾਰ ਕੇ ਰੋਸ ਜਤਾਇਆ ਗਿਆ। ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੇ ਖਿਲਾਫ ਜੰਮ ਕੇ ਨਾਅਰੇਬਾਜੀ ਵੀ ਕੀਤੀ ਗਈ। ਕਿਸਾਨਾਂ ਨੇ ਇਸ ਰੋਸ ਪ੍ਰਦਰਸ਼ਨ ਨੂੰ ਵੀਡੀਓ ਬਣਾ ਕੇ ਸੋਸ਼ਲ ਮੀਡਿਆ ਉੱਤੇ ਵਾਇਰਲ ਵੀ ਕੀਤਾ ਗਿਆ। ਕਿਸਾਨਾਂ ਨੇ ਸ਼ੱਕ ਜਤਾਇਆ ਕਿ ਇਹ ਮੀਟਰ ਪ੍ਰੀਪੇਡ ਹੈ ਅਤੇ ਇਸ ਤਰੀਕੇ ਦੇ ਮੀਟਰ ਅਸੀ ਹਰਗਿਜ਼ ਲੱਗਣ ਨਹੀਂ ਦੇਵਾਂਗੇ ਅਤੇ ਇਨ੍ਹਾਂ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂਆਂ ਨੇ ਵੀ ਕੇਂਦਰ ਸਰਕਾਰ ਦੁਆਰਾ ਪ੍ਰੀਪੇਡ ਬਿਜਲੀ ਮੀਟਰਾਂ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਜਤਾਇਆ ਅਤੇ ਕਿਹਾ ਕਿ ਇਹ ਪੰਜਾਬ ਵਿੱਚ ਲੱਗਣ ਨਹੀਂ ਦਿੱਤੇ ਜਾਣਗੇ।

ਪੰਜਾਬ ਇੱਕ ਕਿਸਾਨੀ ਰਾਜ ਹੈ ਅਤੇ ਇਸ ਰਾਜ ਵਿੱਚ ਪ੍ਰੀਪੇਡ ਬਿਜਲੀ ਮੀਟਰ ਹਰਗਿਜ਼ ਨਹੀਂ ਚੱਲ ਪਾਉਣਗੇ। ਇਹ ਕੇਂਦਰ ਸਰਕਾਰ ਦੇ ਵੱਲੋਂ ਸਿੱਧੇ ਤੌਰ’ਤੇ ਕਾਰਪੋਰੇਟ ਘਰਾਣਿਆਂ ਨੂੰ ਬਿਜਲੀ ਦੇਣ ਦੀ ਗੱਲ ਚੱਲ ਰਹੀ ਹੈ ਅਤੇ ਆਮ ਲੋਕਾਂ ਨੂੰ ਬਿਜਲੀ ਲਈ ਰਿਚਾਰਜ ਕਰਵਾਉਣਾ ਮੁਸ਼ਕਲ ਹੋ ਜਾਵੇਗਾ। ਇਸ ਦਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਬਾਕੀ ਕਿਸਾਨ ਸੰਗਠਨਾਂ ਵਲੋਂ ਡਟਕੇ ਵਿਰੋਧ ਕੀਤਾ ਜਾਵੇਗਾ। ਇਸ ਦਾ ਜਵਾਬ ਪੰਜਾਬ ਸਰਕਾਰ ਅਤੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਦੇਣਾ ਹੋਵੇਗਾ।

Today Now News

RELATED ARTICLES
- Advertisment -

POPULAR POSTS