16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਹੁਣ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਸੇਵਾ ਕੇਂਦਰ,

ਹੁਣ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਸੇਵਾ ਕੇਂਦਰ,

ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਹੁਣ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਅਤੇ ਦੋ ਸ਼ਿਫਟਾਂ ਵਿਚ ਕੰਮ ਕਰੇਗਾ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਦਾ ਸਮਾਂ 7 ਅਪ੍ਰੈਲ 2022 ਤੋਂ 7 ਮਈ 2022 ਤੱਕ ਬਦਲ ਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਲੋਕ ਹੁਣ ਨਵੇਂ ਹੁਕਮਾਂ ਤਹਿਤ ਹਫ਼ਤੇ ਦੇ ਸੱਤੇ ਦਿਨ ਸੇਵਾ ਕੇਂਦਰਾਂ ਤੋਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।

              ਉਨ੍ਹਾਂ ਦੱਸਿਆ ਕਿ ਨਵਾਂ ਸਮਾਂ ਸਾਰਣੀ ਅਨੁਸਾਰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 08 ਵਜੇ ਤੋਂ ਸ਼ਾਮ 04 ਵਜੇ ਤੱਕ ਇਕ ਸ਼ਿਫ਼ਟ ਵਿਚ 50 ਫ਼ੀਸਦੀ ਸਟਾਫ਼ ਦੀ ਸਮਰੱਥਾ ਨਾਲ ਕੰਮ ਕਰੇਗਾ ਜਦ ਕਿ ਬਾਕੀ ਦਾ 50 ਫ਼ੀਸਦੀ ਸਟਾਫ਼ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦੂਜੀ ਸ਼ਿਫਟ ਵਿਚ ਕੰਮ ਕਰੇਗਾ।

ਉਨ੍ਹਾਂ ਦੱਸਿਆ ਕਿ ਸ਼ਨੀਵਾਰ-ਐਤਵਾਰ ਨੂੰ ਸਿਰਫ਼ ਇਕ ਸ਼ਿਫਟ ਹੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ 50 ਫ਼ੀਸਦੀ ਕਰਮਚਾਰੀਆਂ ਦੀ ਸਮਰੱਥਾ ਨਾਲ ਸੇਵਾ ਕੇਂਦਰ ਵਿਚ ਕੰਮ ਕਰੇਗੀ ।

Today Now News

RELATED ARTICLES
- Advertisment -

POPULAR POSTS