16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕੋਟਾਂ ਕਾਲਜ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ’ਚੋਂ ਮੋਹਰੀ

ਕੋਟਾਂ ਕਾਲਜ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ’ਚੋਂ ਮੋਹਰੀ

ਖੰਨਾ, 7 ਅਪ੍ਰੈਲ (ਪਰਮਜੀਤ ਸਿੰਘ ਧੀਮਾਨ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਦੇ ਨਤੀਜੇ ਸ਼ਾਨਦਾਰ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ਰੰਸੀਪਲ ਡਾ.ਕੁਲਦੀਪ ਕੌਰ ਧਾਲੀਵਾਲ ਨੇ ਦੱਸਿਆ ਕਿ ਬੀ.ਐਸ.ਸੀ ਫੈਸ਼ਨ ਡਿਜ਼ਾਈਨਿੰਗ ਸਮੈਸਟਰ ਤੀਜਾ ਵਿਚ ਵਿਦਿਆਰਥਣ ਕਮਲਜੀਪ੍ਰੀਤ ਕੌਰ ਨੇ 99.5 ਪ੍ਰਤੀਸ਼ਤ ਅੰਕਾਂ ਨਾਲ ਯੂਨੀਵਰਸਿਟੀ ’ਚੋਂ ਪਹਿਲਾ ਅਤੇ ਮਨਪ੍ਰੀਤ ਕੌਰ ਨੇ 97.5 ਪ੍ਰਤੀਸ਼ਤ ਅੰਕਾਂ ਨਾਲ ਦਸਵਾਂ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸਮੈਸਟਰ ਪੰਜਵਾਂ ਵਿਚ ਅਰਸ਼ਦੀਪ ਕੌਰ ਤੇ ਨਵਜੋਤ ਕੌਰ ਨੇ 99.69 ਪ੍ਰਤੀਸ਼ਤ ਅੰਕਾਂ ਨਾਲ ਯੂਨੀਵਰਸਿਟੀ ’ਚੋਂ ਪਹਿਲਾ, ਬਲਪ੍ਰੀਤ ਕੌਰ ਨੇ 98.61 ਪ੍ਰਤੀਸ਼ਤ ਅੰਕਾਂ ਨਾਲ ਛੇਵਾਂ ਅਤੇ ਅਮਨਜੋਤ ਕੌਰ ਨੇ 97.84 ਪ੍ਰਤੀਸ਼ਤ ਅੰਕਾਂ ਨਾਲ ਨੌਵਾਂ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਧਾਲੀਵਾਲ ਨੇ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੱਤੀ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

Today Now News

RELATED ARTICLES
- Advertisment -

POPULAR POSTS