ਅੰਮ੍ਰਿਤਸਰ: ਕਾਂਗਰਸ ਪਾਰਟੀ ਵੱਲੋਂ ਪੰਜਾਬ ਕਾਂਗਰਸ ਚ ਫੇਰ ਬਦਲ ਕਰਦੇ ਹੋਏ ਨਵਨਿਯੁਕਤੀਆਂ ਕੀਤੀਆਂ ਗਈਆ। ਜਿਸ ਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਿਨ੍ਹਾਂ ਦਾ ਵਿਰੋਧ ਵੀ ਕੀਤਾ ਗਿਆ। ਇਸੇ ਵਿਰੋਧ ਦੇ ਚੱਲਦੇ ਸੁਰਜੀਤ ਸਿੰਘ ਧੀਮਾਨ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ। ਪਾਰਟੀ ਤੋਂ ਬਾਹਰ ਕੱਢੇ ਜਾਣ ਤੋਂ ਬਾਅਦ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਪਾਰਟੀ ਚੋਂ ਬਾਹਰ ਕੱਢਣ ਤੋਂ ਬਾਅਦ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਨੇ ਵਰਕਰਾਂ ਨੂੰ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਕਾਂਗਰਸ ਨੇ ਉਨ੍ਹਾਂ ਨੂੰ ਪਾਰਟੀ ਚੋਂ ਬਾਹਰ ਕੱਢ ਦਿੱਤਾ ਹੈ। ਉਨ੍ਹਾਂ ਖਿਲਾਫ ਕਾਰਵਾਈ ਇਸ ਕਾਰਨ ਹੋਈ ਕਿਉਂਕਿ ਉਹ ਨਵਜੋਤ ਸਿੰਘ ਸਿੱਧੂ ਦਾ ਕਰੀਬੀ ਹੈ।



