16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਤੇ ਉੱਪ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਤੇ ਉੱਪ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨਾਲ ਮੁਲਾਕਾਤ (CM Bhagwant Mann will call on President) ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਯਾਨੀ ਅੱਜ ਸਵੇਰੇ 11 ਵਜੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਦੁਪਹਿਰ 12:30 ਵਜੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕਰਨਗੇ।ਇਹ ਹੋ ਸਕਦੇ ਹਨ ਮੁੱਦੇ: ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਗੇ ਪੰਜਾਬ ਨੂੰ ਵਿਸ਼ੇਸ਼ ਪੈਕੇਜ਼ ਦੇਣ ਦੀ ਮੰਗ ਅਤੇ ਬੀਐਸਐਫ ਦਾ ਦਾਇਰਾ ਘਟਾਉਣ ਸਬੰਧੀ ਗੱਲਬਾਤ ਕਰ ਸਕਦੇ ਹਨ। ਇਸ ਤੋਂ ਇਲਾਵਾ ਕਈ ਹੋਰ ਅਹਿਮ ਮੁੱਦਿਆ ’ਤੇ ਵੀ ਚਰਚਾ ਸੰਭਵ ਹੈ।ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਜਿੱਤ ਮਿਲੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤੀਆਂ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਕਈ ਅਹਿਮ ਫੈਸਲੇ ਲਏ ਹਨ। ਜਿਸ ਵਿੱਚ ਇੱਕ ਵਿਧਾਇਕ ਇੱਕ ਪੈਨਸ਼ਨ, ਭ੍ਰਿਸ਼ਟਾਚਾਰ ਨੂੰ ਰੋਕਣ ਲਈ ਹੈਲਪਲਾਈਨ ਨੰਬਰ, ਪ੍ਰਾਈਵੇਟ ਸਕੂਲਾਂ ਵਿੱਚ ਫੀਸਾਂ ਨਾ ਵਧਾਉਣ ਦਾ ਫੈਸਲਾ ਆਦਿ ਸ਼ਾਮਲ ਹਨ।

Today Now News

RELATED ARTICLES
- Advertisment -

POPULAR POSTS